ਪੰਜਾਬ ਦੇ ਇਕ ਜ਼ਿਲ੍ਹੇ ’ਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਪੰਜਾਬ

ਹੁਸ਼ਿਆਰਪੁਰ, 24 ਫਰਵਰੀ, ਦੇਸ਼ ਕਲਿੱਕ ਬਿਓਰੋ :

ਭਲਕੇ 25 ਫਰਵਰੀ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾ ਕੀਤਾ ਗਿਆ ਹੈ। ਮਹਾਸ਼ਿਵਰਾਤਰੀ ਉਤਸਵ ਦੇ ਮੌਕੇ ‘ਤੇ 25 ਫਰਵਰੀ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਆਈਏਐਸ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਵਿਦਿਅਕ ਸੰਸਥਾਵਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸ਼ਿਵਰਾਤਰੀ ਉਤਸਵ ਕਮੇਟੀ ਵੱਲੋਂ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਕੀਤੀ ਗਈ ਹੈ। ਜਿਨ੍ਹਾਂ ਸਕੂਲਾਂ ਤੇ ਕਾਲਜਾਂ ‘ਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਪ੍ਰੀਖਿਆਵਾਂ 25 ਫਰਵਰੀ ਨੂੰ ਹੋਣ ਵਾਲੀਆਂ ਹਨ, ਉਨ੍ਹਾਂ ਵਿਚ ਇਹ ਛੁੱਟੀ ਲਾਗੂ ਨਹੀਂ ਹੋਵੇਗੀ। ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿੱ:/ਐਲੀ.ਸਿੱ.) ਹੁਸ਼ਿਆਰਪੁਰ ਨੂੰ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸ ਦੇਈਏ ਕਿ ਸ਼ਿਵਰਾਤਰੀ ਉਤਸਵ ਕਮੇਟੀ ਵੱਲੋਂ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਇਹ ਛੁੱਟੀ ਕੀਤੀ ਗਈ ਹੈ। ਇਸ ਕਾਰਨ 25 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਅੱਧੇ ਦਿਨ ਲਈ ਛੁੱਟੀ ਰਹੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।