ਸਪੀਕਰ ਸੰਧਵਾਂ ਵੱਲੋਂ ਖਿਡਾਰੀ ਵੀਰਪਾਲ ਕੌਰ ਨੂੰ 1 ਲੱਖ ਦੀ ਰਾਸ਼ੀ ਭੇਟ

ਖੇਡਾਂ ਪੰਜਾਬ

ਸਪੀਕਰ ਸੰਧਵਾਂ ਵੱਲੋਂ ਖਿਡਾਰੀ ਵੀਰਪਾਲ ਕੌਰ ਨੂੰ 1 ਲੱਖ ਦੀ ਰਾਸ਼ੀ ਭੇਟ

-ਦੇਸ਼ ਲਈ ਖੇਡਣ ਦਾ ਸੁਪਨਾ ਸਾਕਾਰ ਕਰਾਂਗੀ- ਵੀਰਪਾਲ ਕੌਰ

ਫ਼ਰੀਦਕੋਟ: 24 ਫਰਵਰੀ, ਦੇਸ਼ ਕਲਿੱਕ ਬਿਓਰੋ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਅਜਿੱਤਗਿੱਲ ਦੀ ਵਸਨੀਕ ਵੀਰਪਾਲ ਕੌਰ ਅਥਲੀਟ ਨੂੰ ਉਸਦੇ ਹੁਨਰ ਨੂੰ ਦੇਖਦੇ ਹੋਏ ਇੱਕ ਲੱਖ ਰੁਪਏ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਦੇ ਹੁਨਰ ਨੂੰ ਉਤਸਾਹਿਤ ਕਰਨ ਲਈ ਅਜਿਹੇ ਉਪਰਾਲੇ ਕਰਦੀ ਰਹੇਗੀ। ਇਹ ਜਾਣਕਾਰੀ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਨੇ ਦਿੱਤੀ । ਇਸ ਮੌਕੇ ਸਪੀਕਰ ਸੰਧਵਾਂ ਦੇ ਮਾਤਾ ਗੁਰਮੇਲ ਕੌਰ ਵੀ ਹਾਜ਼ਰ ਸਨ।

 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ  ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਕੇ ਹਰ ਉਮਰ ਵਰਗ ਦੇ ਵਿਅਕਤੀ ਨੂੰ ਖੇਡਾਂ ਨਾਲ ਜੋੜਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ ਤਾਂ ਜੋ ਉਹ ਖੇਡਾਂ ਵਿੱਚ ਮੱਲਾਂ ਮਾਰ ਕੇ ਆਪਣੇ ਮਾਤਾ ਪਿਤਾ ਅਤੇ ਇਲਾਕੇ ਦਾ ਨਾਮ ਰੋਸ਼ਨ ਕਰ ਸਕਣ।

ਜ਼ਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਸਪੀਕਰ ਸੰਧਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਖਿਡਾਰੀਆਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹ ਪੂਰੇ ਕੀਤੇ ਜਾ ਰਹੇ ਹਨ। ਇਸ ਮੌਕੇ ਅਥਲੀਟ ਵੀਰਪਾਲ ਕੌਰ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ। ਇਸ ਮੱਦਦ ਨਾਲ ਉਸਨੂੰ ਆਰਥਿਕ ਤੌਰ ਤੇ ਵੀ ਹੱਲਾਸ਼ੇਰੀ ਮਿਲੀ ਹੈ ਤੇ ਉਹ ਆਉਣ ਵਾਲੇ ਸਮੇਂ ਵਿੱਚ ਦੇਸ਼ ਵੱਲੋਂ ਅਥਲੈਟਿਕਸ ਵਿੱਚ ਖੇਡਣਾ ਚਾਹੁੰਦੀ ਹੈ ਤੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਰੋਸ਼ਨ ਕਰਨਾ ਚਾਹੁੰਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।