WAR ON DRUGS : ਪੰਜਾਬ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ

ਪੰਜਾਬ

ਚੰਡੀਗੜ੍ਹ, 25 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਬੀਤੀ ਰਾਤ ਪੰਜਾਬ ਪੁਲਿਸ ਦੀ ਇੱਕ ਟੀਮ ਨੇ ਇੱਕ ਬਦਨਾਮ ਨਸ਼ਾ ਤਸਕਰ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਇਸ ਕਾਰਵਾਈ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਬੁਲਡੋਜ਼ਰ ਲੈ ਕੇ ਪਹੁੰਚੇ ਅਧਿਕਾਰੀ ਹੁਕਮ ਦੇ ਰਹੇ ਹਨ ਕਿ ਘਰ ਨੂੰ ਢਾਹ ਦਿੱਤਾ ਜਾਵੇ।
ਮਿਲੀ ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਨੇ ਇਹ ਕਾਰਵਾਈ ਤਲਵੰਡੀ ਖੇਤਰ ਵਿੱਚ ਕੀਤੀ।ਪੰਜਾਬ ਪੁਲਿਸ ਵੱਲੋਂ ਇੱਕ ਵੀਡੀਓ ਜਾਰੀ ਕਰਕੇ ਇਸ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਗਈ। ਤਲਵੰਡੀ ਦੇ ਡਰੱਗ ਮਾਫੀਆ ਸੋਨੂ ਦੇ ਘਰ ਨੂੰ ਢਾਹ ਦਿੱਤਾ ਗਿਆ ਹੈ। ਸੋਨੂ ਪਿਛਲੇ ਤਿੰਨ ਸਾਲਾਂ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ ਅਤੇ ਉਸ ਦੇ ਵਿਰੁੱਧ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 6 ਐਫਆਈਆਰ ਦਰਜ ਹਨ। ਉਕਤ ਐਫਆਈਆਰ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ। ਪੁਲਿਸ ਦਾ ਮੰਨਣਾ ਹੈ ਕਿ ਇਹ ਜਾਇਦਾਦ ਨਸ਼ਾ ਵੇਚ ਕੇ ਬਣਾਈ ਗਈ ਸੀ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਸਰਕਾਰ ਨੇ ਇਸ ਨੂੰ ਇੱਕ ਨਵਾਂ ਨਾਮ ਦਿੱਤਾ ਹੈ। ਸਰਕਾਰ ਨੇ ਇਸ ਨੂੰ “WAR ON DRUGS” ਮੁਹਿੰਮ ਦਾ ਨਾਮ ਦਿੱਤਾ ਹੈ। ਪੰਜਾਬ ਪੁਲਿਸ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਕਿ “WAR ON DRUGS” ਤਹਿਤ ਪੰਜਾਬ ਸਰਕਾਰ ਦੀ ਇਹ ਵੱਡੀ ਕਾਰਵਾਈ ਹੈ। ਨਾਲ ਹੀ ਇਹ ਨਸ਼ਾ ਵੇਚਣ ਵਾਲਿਆਂ ਲਈ ਚੇਤਾਵਨੀ ਵੀ ਹੈ। ਜੇਕਰ ਕੋਈ ਵੀ ਤਸਕਰੀ ਕਰਦਾ ਮਿਲਿਆ ਤਾਂ ਉਸ ਦੇ ਵਿਰੁੱਧ ਵੀ ਅਜਿਹੀ ਕਾਰਵਾਈ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।