ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਤੋਂ ਉਪ ਚੋਣ ਲਈ ਐਲਾਨਿਆ ਉਮੀਦਵਾਰ

ਪੰਜਾਬ

ਚੰਡੀਗੜ੍ਹ, 26 ਫਰਵਰੀ, ਦੇਸ਼ ਕਲਿੱਕ ਬਿਓਰੋ :

ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਉਪ ਚੋਣ ਲਈ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੋਲੀ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ, ਜਿੱਥੇ ਹੁਣ ਉਪ ਚੋਣ ਹੋਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।