ਅਮਰੀਕਾ ‘ਚ ਸੜਕ ਹਾਦਸੇ ਤੋਂ ਬਾਅਦ ਭਾਰਤੀ ਵਿਦਿਆਰਥਣ ਕੋਮਾ ‘ਚ ਗਈ, ਮਾਪੇ ਚਿੰਤਤ

Published on: February 27, 2025 5:47 pm

ਕੌਮਾਂਤਰੀ

ਅਮਰੀਕਾ ‘ਚ ਸੜਕ ਹਾਦਸੇ ਤੋਂ ਬਾਅਦ ਭਾਰਤੀ ਵਿਦਿਆਰਥਣ ਕੋਮਾ ‘ਚ ਗਈ, ਮਾਪੇ ਚਿੰਤਤ
ਨਵੀਂ ਦਿੱਲੀ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਦੀ ਰਹਿਣ ਵਾਲੀ 35 ਸਾਲਾ ਨੀਲਮ ਸ਼ਿੰਦੇ 14 ਫਰਵਰੀ ਨੂੰ ਅਮਰੀਕਾ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਨੀਲਮ ਨੂੰ ਕੈਲੀਫੋਰਨੀਆ ‘ਚ ਇਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਕੋਮਾ ‘ਚ ਚਲੀ ਗਈ। ਫਿਲਹਾਲ ਉਹ ਆਈਸੀਯੂ ਵਿੱਚ ਦਾਖਲ ਹੈ। ਪੁਲਸ ਨੇ ਇਸ ਹਾਦਸੇ ਦੇ ਮੁਲਜ਼ਮ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ।
ਨੀਲਮ ਦੇ ਪਿਤਾ ਤਾਨਾਜੀ ਸ਼ਿੰਦੇ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਹਾਦਸੇ ਦੀ ਜਾਣਕਾਰੀ ਮਿਲੀ ਹੈ , ਜਿਸ ਤੋਂ ਬਾਅਦ ਉਹ ਅਮਰੀਕਾ ਜਾਣ ਲਈ ਵੀਜ਼ਾ ਲਗਵਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਹੁਣ ਤੱਕ ਉਸ ਨੂੰ ਸਫਲਤਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਨੀਲਮ ਦੀ ਹਾਲਤ ਨਾਜ਼ੁਕ ਹੈ ਅਤੇ ਪਰਿਵਾਰ ਨੂੰ ਜਲਦੀ ਤੋਂ ਜਲਦੀ ਉੱਥੇ ਪਹੁੰਚਣ ਦੀ ਲੋੜ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਸਰਕਾਰ ਦੇ ਦਖਲ ਤੋਂ ਬਾਅਦ ਅਮਰੀਕੀ ਵਿਦੇਸ਼ ਵਿਭਾਗ ਨੇ ਵੀਜ਼ਾ ਸਬੰਧੀ ਰਸਮੀ ਕਾਰਵਾਈਆਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੂੰ ਭਲਕੇ ਸ਼ੁੱਕਰਵਾਰ ਸਵੇਰੇ 9 ਵਜੇ ਇੰਟਰਵਿਊ ਲਈ ਬੁਲਾਇਆ ਗਿਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।