ਜਤਿੰਦਰ ਕੌਰ ਰੰਧਾਵਾ ਨੇ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਕਾਂਗਰਸੀ ਉਮੀਦਵਾਰਾਂ ਲਈ ਘਰ ਘਰ ਜਾ ਕੇ ਵੋਟਾਂ ਮੰਗੀਆਂ
ਡੇਰਾ ਬਾਬਾ ਨਾਨਕ: 27 ਫਰਵਰੀ, ਦੇਸ਼ ਕਲਿੱਕ ਬਿਓਰੋ
ਬੀਬੀ ਜਤਿੰਦਰ ਕੌਰ ਰੰਧਾਵਾ ਧਰਮ ਪਤਨੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਹੋ ਰਹੀਆਂ ਚੋਣਾਂ ਵਿੱਚ ਅੱਜ ਵਾਰਡ ਨੰਬਰ 10 ਅਤੇ ਵਾਰਡ ਨੰਬਰ 7 ਤੋਂ ਕਰਮਵਾਰ ਕਾਂਗਰਸੀ ਉਮੀਦਵਾਰ ਬੀਬੀ ਪ੍ਰੀਤਮ ਕੌਰ ਅਤੇ ਬੀਬੀ ਮਨਦੀਪ ਕੌਰ ਜੀ ਦੇ ਹੱਕ ਵਿੱਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਸਰਬਪੱਖੀ ਵਿਕਾਸ ਲਈ ਕਾਂਗਰਸੀ ਉਮੀਦਵਾਰਾਂ ਨੂੰ ਵੋਟਾਂ ਪਾਉਣ ਲਈ ਵੋਟਰਾਂ ਨੂੰ ਅਪੀਲ ਕੀਤੀ। ਇਸ ਦੌਰਾਨ ਬੀਬੀ ਜਤਿੰਦਰ ਕੌਰ ਰੰਧਾਵਾ ਦੇ ਨਾਲ ਵਿਧਾਇਕ ਗੁਰਦਾਸਪੁਰ ਸਰਦਾਰ ਬਰਿੰਦਰ ਮੀਤ ਸਿੰਘ ਪਾਹੜਾ ਜੀ ਦੇ ਭਰਾ ਅਤੇ ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਸਰਦਾਰ ਬਲਜੀਤ ਸਿੰਘ ਪਾਹੜਾ ਅਤੇ ਕਾਂਗਰਸ ਪਾਰਟੀ ਦੇ ਜੂਝਾਰੂ ਆਗੂਆਂ ਵੱਲੋਂ ਡੇਰਾ ਬਾਬਾ ਨਾਨਕ ਦੇ ਸੂਝਵਾਨ ਵੋਟਰਾਂ ਅੱਗੇ ਵਿਕਾਸ ਅਤੇ ਤਰੱਕੀ ਦੇ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਵੋਟਰਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਲਈ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਸਭਨਾਂ ਦਾ ਧੰਨਵਾਦ ਕੀਤਾ। ਮੀਡੀਆ ਨਾਲ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ




