ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਬਣਾਈ ਗਈ ਹੈ। ਕਮੇਟੀ ਦਾ ਕੰਮ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰੱਖਣਾ ਹੋਵੇਗਾ। ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ।
ਜਦਕਿ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੌਂਧ ਕਮੇਟੀ ਦੇ ਮੈਂਬਰ ਹੋਣਗੇ।
