ED ਵਲੋਂ ਪੰਜਾਬ ਤੇ ਚੰਡੀਗੜ੍ਹ ਦੀਆਂ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ‘ਤੇ ਛਾਪੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਈਡੀ ਨੇ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ ਕਾਰਵਾਈ ਕੀਤੀ ਹੈ। ਈਡੀ ਦੀਆਂ ਟੀਮਾਂ ਨੇ ਰੈੱਡ ਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ, ਓਵਰਸੀਜ਼ ਪਾਰਟਨਰ ਐਜੂਕੇਸ਼ਨ ਕੰਸਲਟੈਂਟਸ ਅਤੇ ਇਨਫੋਵਿਜ਼ ਸਾਫਟਵੇਅਰ ਸਲਿਊਸ਼ਨਜ਼ ਅਤੇ ਹੋਰਾਂ ਨਾਲ ਸਬੰਧਤ ਪੰਜ ਵਪਾਰਕ ਅਤੇ ਰਿਹਾਇਸ਼ੀ ਜਾਇਦਾਦਾਂ ਵਿੱਚ ਚੈਕਿੰਗ ਅਭਿਆਨ ਚਲਾਇਆ।
ਇਹ ਸਾਰੀਆਂ ਕਾਰਵਾਈਆਂ ਪੀਐਮਐਲਏ 2002 ਤਹਿਤ ਕੀਤੀਆਂ ਗਈਆਂ। ਇਸ ਦੌਰਾਨ ਕਈ ਇਤਰਾਜ਼ਯੋਗ ਦਸਤਾਵੇਜ਼, ਡਿਜੀਟਲ ਡਿਵਾਈਸ ਅਤੇ 19 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ।ਈਡੀ ਵੱਲੋਂ ਇਹ ਕਾਰਵਾਈ ਪੰਜਾਬ ਪੁਲੀਸ ਅਤੇ ਦਿੱਲੀ ਪੁਲੀਸ ਵੱਲੋਂ ਦਰਜ ਐਫਆਈਆਰਜ਼ ਦੇ ਆਧਾਰ ’ਤੇ ਕੀਤੀ ਗਈ ਹੈ।
ਇਸ ਸਬੰਧੀ ਸ਼ਿਕਾਇਤ ਵਿਦੇਸ਼ੀ ਅਪਰਾਧਿਕ ਜਾਂਚ ਦਫ਼ਤਰ, ਅਮਰੀਕੀ ਦੂਤਾਵਾਸ, ਨਵੀਂ ਦਿੱਲੀ ਵੱਲੋਂ ਦਿੱਤੀ ਗਈ ਹੈ।ਇਸ ਸ਼ਿਕਾਇਤ ਨੂੰ ਆਧਾਰ ਬਣਾਇਆ ਗਿਆ। ਇਸ ਵਿੱਚ ਵੀਜ਼ਾ ਸਲਾਹਕਾਰ ਮੈਸਰਜ਼ ਰੈੱਡ ਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ, ਮੈਸਰਜ਼ ਓਵਰਸੀਜ਼ ਪਾਰਟਨਰ ਐਜੂਕੇਸ਼ਨ ਕੰਸਲਟੈਂਟਸ ਅਤੇ ਹੋਰਾਂ ਦੁਆਰਾ ਕੀਤੀਆਂ ਗਈਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਦਾ ਜ਼ਿਕਰ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।