ਇੰਚਾਰਜ ਨਿਯੁਕਤ ਹੋਣ ਤੋਂ ਬਾਅਦ ਅੱਜ ਭੁਪੇਸ਼ ਬਘੇਲ ਆਉਣਗੇ ਪੰਜਾਬ

Published on: February 28, 2025 8:00 am

ਪੰਜਾਬ

ਇੰਚਾਰਜ ਨਿਯੁਕਤ ਹੋਣ ਤੋਂ ਬਾਅਦ ਅੱਜ ਭੁਪੇਸ਼ ਬਘੇਲ ਆਉਣਗੇ ਪੰਜਾਬ
ਚੰਡੀਗੜ੍ਹ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਪੰਜਾਬ ਕਾਂਗਰਸ ਦੇ ਇੰਚਾਰਜ ਨਿਯੁਕਤ ਹੋਣ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬ ਦਾ ਦੌਰਾ ਕਰ ਰਹੇ ਹਨ। ਇਸ ਦੌਰੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ। ਪਿਛਲੀਆਂ ਉਪ ਚੋਣਾਂ ਅਤੇ ਨਗਰ ਨਿਗਮ ਚੋਣਾਂ ਵਿੱਚ ਆਪਣੇ ਪ੍ਰਦਰਸ਼ਨ ਤੋਂ ਬਾਅਦ ਕਾਂਗਰਸ 2027 ਵਿੱਚ ਵਾਪਸੀ ਦੀ ਤਲਾਸ਼ ਵਿੱਚ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਭੁਪੇਸ਼ ਬਘੇਲ ਦਾ ਜਿੱਥੇ ਅੰਮ੍ਰਿਤਸਰ ਸਾਹਿਬ ਵਿਖੇ ਕਈ ਥਾਵਾਂ ‘ਤੇ ਸਵਾਗਤ ਕੀਤਾ ਜਾਵੇਗਾ, ਉੱਥੇ ਸੂਬੇ ਭਰ ਤੋਂ ਕਾਂਗਰਸੀ ਵਰਕਰਾਂ ਅਤੇ ਆਗੂਆਂ ਦਾ ਭਾਰੀ ਇਕੱਠ ਹੋਵੇਗਾ।
ਬਘੇਲ ਅੱਜ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੇ ਸ਼ਨੀਵਾਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਦਫ਼ਤਰ ਵਿਖੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨਗੇ। ਦੋ ਦਿਨਾਂ ਦੌਰੇ ਤੋਂ ਬਾਅਦ ਬਘੇਲ ਸ਼ਨੀਵਾਰ ਨੂੰ ਹੀ ਸ਼ਾਮ 7.30 ਵਜੇ ਦਿੱਲੀ ਲਈ ਰਵਾਨਾ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।