CM ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ DCs ਅਤੇ SSPs ਨਾਲ ਕਰਨਗੇ ਅਹਿਮ ਮੀਟਿੰਗ

ਪੰਜਾਬ

CM ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ DCs ਅਤੇ SSPs ਨਾਲ ਕਰਨਗੇ ਅਹਿਮ ਮੀਟਿੰਗ
ਚੰਡੀਗੜ੍ਹ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਵਿੱਚ ਹੈ। ਨਸ਼ਾ ਤਸਕਰਾਂ ਦੀ ਜਾਇਦਾਦ ‘ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਅੱਜ (28 ਫਰਵਰੀ) ਮੁੱਖ ਮੰਤਰੀ ਭਗਵੰਤ ਮਾਨ ਸਾਰੇ ਜ਼ਿਲ੍ਹਿਆਂ ਦੇ ਡੀਸੀਜ ਅਤੇ ਐਸਐਸਪੀਜ਼ ਨਾਲ ਮੀਟਿੰਗ ਕਰਨਗੇ। ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਜਿੱਥੇ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਲਈ ਰਣਨੀਤੀ ਬਣਾਈ ਜਾਵੇਗੀ।
ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।ਕਿਉਂਕਿ ਕੁਝ ਜ਼ਿਲ੍ਹਿਆਂ ਵਿੱਚ ਕੁਝ ਦਿਨ ਪਹਿਲਾਂ ਹੀ ਨਵੇਂ ਐਸਐਸਪੀ ਅਤੇ ਡੀਸੀ ਨਿਯੁਕਤ ਕੀਤੇ ਗਏ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਅਪਰਾਧੀ ਜਾਂ ਗੈਂਗਸਟਰ ਅਪਰਾਧ ਕਰਨ ਤੋਂ ਬਾਅਦ ਇੱਕ ਚੌਕ ਤੋਂ ਦੂਜੇ ਚੌਕ ਤੱਕ ਨਹੀਂ ਜਾਣੇ ਚਾਹੀਦੇ। ਇਸ ਤੋਂ ਬਾਅਦ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਲਗਾਤਾਰ ਮੁੱਠਭੇੜ ਹੋ ਰਹੀ ਹੈ। ਨਾਲ ਹੀ ਮੁਲਜ਼ਮਾਂ ਨੂੰ ਲਗਾਤਾਰ ਫੜਿਆ ਜਾ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।