ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਅਤੇ ਨੇਪਾਲ ਸ਼ਾਂਤੀ ਤੇ ਏਕਤਾ ਕੌਂਸਲ ਵਿਚਕਾਰ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਅੰਤਰਰਾਸ਼ਟਰੀ ਕਾਨਫਰੰਸ ਆਯੋਜਿਤ

ਮੋਹਾਲੀ, 15 ਫਰਵਰੀ, ਦੇਸ਼ ਕਲਿੱਕ ਬਿਓਰੋ :ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਵੱਲ ਇਕ ਮਹੱਤਵਪੂਰਣ ਕਦਮ ਵਧਾਉਂਦਿਆਂ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ (ਮੀਆ) ਅਤੇ ਸ਼ਾਂਤੀ ਅਤੇ ਏਕਤਾ ਕੌਂਸਲ ਦਰਮਿਆਨ ਆਪਸੀ ਉਦਯੋਗਿਕ ਸੰਭਾਵਨਾਵਾਂ ਦੀ ਪੜਤਾਲ ਕਰਨ ਅਤੇ ਭਾਰਤ ਤੇ ਨੇਪਾਲ ਵਿਚਾਲੇ ਵਪਾਰਕ ਮੌਕਿਆਂ ਅਤੇ ਆਮ ਵਿਕਾਸ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਅੱਜ ਮੋਹਾਲੀ ਇੰਡਸਟ੍ਰੀਜ਼ ਐਸੋਸੀਏਸ਼ਲ ਭਵਨ, ਮੋਹਾਲੀ ਵਿਖੇ […]

Continue Reading

SSP ਦੀਪਕ ਪਾਰੀਕ ਨੇ ਏਅਰਪੋਰਟ ਰੋਡ ’ਤੇ ਆਧੁਨਿਕ ਪੁਲਿਸ ਬੀਟ ਬਾਕਸ ਦੀ ਸ਼ੁਰੂਆਤ ਕੀਤੀ 

 ਆਉਣ ਵਾਲੇ ਦਿਨਾਂ ਵਿੱਚ ਛੱਤ ਲਾਈਟ, ਏਅਰਪੋਰਟ ਚੌਕ ਅਤੇ ਜ਼ੀਰਕਪੁਰ ਵਿੱਚ ਵੀ ਅਜਿਹੇ ਬੀਟ ਬਾਕਸ ਹੋਣਗੇ   ਐਸ.ਏ.ਐਸ.ਨਗਰ, 15 ਫਰਵਰੀ, 2025, ਦੇਸ਼ ਕਲਿੱਕ ਬਿਓਰੋ : ਪਰੰਪਰਾਗਤ ਪੁਲਿਸ ਬੀਟ ਬਾਕਸ ਨੂੰ ਮਾਡਰਨ ਬੀਟ ਬਾਕਸ ਨਾਲ ਤਬਦੀਲ ਕਰਨ ਦੀ ਆਪਣੀ ਕੋਸ਼ਿਸ਼ ਤਹਿਤ ਐਸ ਐਸ ਪੀ ਦੀਪਕ ਪਾਰੀਕ ਨੇ ਸ਼ਨੀਵਾਰ ਨੂੰ ਐਸ ਪੀ (ਹੈੱਡਕੁਆਰਟਰ) ਹਰਿੰਦਰ ਸਿੰਘ ਮਾਨ ਅਤੇ ਡੀ […]

Continue Reading

ਮੋਰਿੰਡਾ  ਚੁੰਨੀ ਰੋਡ ਤੇ ਘਰ ਵਿੱਚ ਸ਼ਾਰਟ ਸਰਕਟ ਕਰਨ ਲੱਗੀ ਅੱਗ 

ਮੋਰਿੰਡਾ  ਚੁੰਨੀ ਰੋਡ ਤੇ ਘਰ ਵਿੱਚ ਸ਼ਾਰਟ ਸਰਕਟ ਕਰਨ ਲੱਗੀ ਅੱਗ  ਲੱਖਾਂ ਰੁਪਏ ਦਾ ਹੋਇਆ ਨੁਕਸਾਨ ,ਜਾਨੀ ਨੁਕਸਾਨ ਤੋਂ ਰਿਹਾ ਬਚਾਅ  ਮੋਰਿੰਡਾ: 15 ਫਰਵਰੀ, ਭਟੋਆ ਮੋਰਿੰਡਾ ਚੁੰਨੀ ਰੋਡ ਤੇ ਸਥਿਤ ਵਾਰਡ ਨੰਬਰ 6 ਦੇ ਇਕ ਮਕਾਨ ਵਿੱਚ ਬਿਜਲੀ ਦਾ ਸ਼ਾਰਟ ਸਰਕਟ ਹੋ ਜਾਣ ਕਾਰਨ ਅੱਗ ਲੱਗ ਗਈ ਜਿੱਥੇ   ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ […]

Continue Reading

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ : ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟ੍ਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 15 ਫਰਵਰੀ, ਦੇਸ਼ ਕਲਿੱਕ ਬਿਓਰੋ : ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਨੇ ਟ੍ਰੈਵਲ ਏਜੰਟ ਅਨਿਲ ਬੱਤਰਾ ਜੋ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਘੁਟਾਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਵਿੱਚੋਂ ਇੱਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ […]

Continue Reading

ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ

ਕੈਬਨਿਟ ਦੀ ਮਨਜ਼ੂਰੀ ਨਾਲ 9974 ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ: ਮੁੰਡੀਆ ਚੰਡੀਗੜ੍ਹ, 15 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਕੈਬਨਿਟ […]

Continue Reading

ਬਾਡੀ ਬਿਲਡਰ ਤੇ ਪਾਵਰਲਿਫਟਰ ਰਜਨੀਤ ਕੌਰ ਦੀ ਸਫ਼ਲਤਾ ਦੀ ਗਾਥਾ ਨਵੀਆਂ ਬੁਲੰਦੀਆਂ ਵੱਲ ਜਾਰੀ

ਚੰਡੀਗੜ੍ਹ, 15 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ਾਨਦਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੀ ਇੱਕ ਉਦਾਹਰਣ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਫੂਡ ਇੰਸਪੈਕਟਰ ਵਜੋਂ ਤਾਇਨਾਤ ਰਜਨੀਤ ਕੌਰ ਹੈ, ਜੋ […]

Continue Reading

ਜਗਰਾਓਂ : ਅਚਾਨਕ ਇੱਟਾਂ ਦਾ ਢੇਰ ਡਿੱਗਣ ਕਾਰਨ 4 ਮਜ਼ਦੂਰ ਜ਼ਖਮੀ

ਜਗਰਾਓਂ : ਅਚਾਨਕ ਇੱਟਾਂ ਦਾ ਢੇਰ ਡਿੱਗਣ ਕਾਰਨ 4 ਮਜ਼ਦੂਰ ਜ਼ਖਮੀਜਗਰਾਓਂ, 15 ਫ਼ਰਵਰੀ, ਦੇਸ਼ ਕਲਿਕ ਬਿਊਰੋ :ਜਗਰਾਓਂ ਦੇ ਰਾਏਕੋਟ ਰੋਡ ‘ਤੇ ਸਥਿਤ ਇੱਟਾਂ ਦੇ ਭੱਠੇ ‘ਤੇ ਅੱਜ ਸ਼ਨੀਵਾਰ ਦੁਪਹਿਰੇ ਜੇਸੀਬੀ ਮਸ਼ੀਨ ਕੋਲ ਕੰਮ ਕਰਦੇ ਨੌਜਵਾਨਾਂ ‘ਤੇ ਅਚਾਨਕ ਇੱਟਾਂ ਦਾ ਢੇਰ ਡਿੱਗ ਗਿਆ, ਜਿਸ ਕਾਰਨ 4 ਮਜ਼ਦੂਰ ਜ਼ਖਮੀ ਹੋ ਗਏ। ਜ਼ਖ਼ਮੀ ਨੌਜਵਾਨਾਂ ਵਿੱਚ ਚਿਰੰਜੀ ਲਾਲ, ਬਬਲੂ, […]

Continue Reading

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਅੰਮ੍ਰਿਤਸਰ ਉਤਾਰਨਾ ਕੇਂਦਰ ਦੀ ਸਾਜਿਸ਼: ਮਲਵਿੰਦਰ ਕੰਗ

ਚੰਡੀਗੜ੍ਹ: 15 ਫਰਵਰੀ, ਦੇਸ਼ ਕਲਿੱਕ ਬਿਓਰੋ ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅਮਰੀਕਾ ਤੋਂ ਡਿਪੋਰਟ ਹੋਏ ਪ੍ਰਵਾਸੀਆਂ ਦੇ ਜਹਾਜ਼ ਪੰਜਾਬ ਦੀ ਏਆਪੋਰਟ ‘ਤੇ ਹੀ ਭੇਜਣ ਨੂੰ ਕੇਂਦਰ ਸਰਕਾਰ ਦੀ ਸਾਜਿਸ਼ ਬਾਰੇ ਬੋਲਦਿਆਂ ਕਿਹਾ ਹੈ ਕਿ ਰੂਸ-ਯੂਕਰੇਨ ਜੰਗ ਕਾਰਨ ਜਦੋਂ ਵਿਦਿਆਰਥੀਆਂ ਨੂੰ ਭਾਰਤ ਵਾਪਸ ਲਿਆਉਣਾ ਪੈਂਦਾ ਹੈ ਤਾਂ ਜਹਾਜ਼ ਦਿੱਲੀ ਜਾਂ ਦੇਸ਼ ਦੇ ਹੋਰ […]

Continue Reading

ਹਰਚੰਦ ਸਿੰਘ ਬਰਸਟ ਨੇ ਸਰਬਸੰਮਤੀ ਨਾਲ ਚੁਣੇ ਗਏ ਕੋਆਪਰੇਟਿਵ ਸੁਸਾਇਟੀ ਬਰਸਟ ਦੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਹਰਚੰਦ ਸਿੰਘ ਬਰਸਟ ਨੇ ਸਰਬਸੰਮਤੀ ਨਾਲ ਚੁਣੇ ਗਏ ਕੋਆਪਰੇਟਿਵ ਸੁਸਾਇਟੀ ਬਰਸਟ ਦੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ — ਨਾਇਬ ਸਿੰਘ ਬਰਸਟ ਪ੍ਰਧਾਨ ਅਤੇ ਮਨਜੀਤ ਸਿੰਘ ਸ਼ੇਖੁਪੁਰ ਬਣੇ ਮੀਤ ਪ੍ਰਧਾਨ ਪਟਿਆਲਾ, 15 ਫਰਵਰੀ ,ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪਿੰਡ ਬਰਸਟ ਦੀ ਕੋਆਪਰੇਟਿਵ ਸੁਸਾਇਟੀ ਦੇ ਸਰਬਸੰਮਤੀ ਨਾਲ ਚੁਣੇ ਹੋਏ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਅਤੇ ਮੁੰਹ ਮਿੱਠਾ ਕਰਵਾਕੇ ਸਾਰੀਆਂ ਨੂੰ ਵਧਾਈਆਂ ਦਿੱਤੀਆਂ। ਇਨ੍ਹਾਂ ਵਿੱਚ ਨਾਇਬ ਸਿੰਘ ਬਰਸਟ ਪ੍ਰਧਾਨ, ਮਨਜੀਤ ਸਿੰਘ ਸ਼ੇਖੁਪੁਰ ਮੀਤ ਪ੍ਰਧਾਨ, ਭੁਪਿੰਦਰ ਸਿੰਘ ਬਰਸਟ, ਕਰਮਜੀਤ ਸਿੰਘ ਸੋਹੀ ਸੁਲਤਾਨਪੁਰ, ਗੁਰਦੇਵ ਸਿੰਘ ਛੰਨਾ, ਜਗਸੀਰ ਸਿੰਘ ਸ਼ੇਖੁਪੁਰ, ਗੁਰਮੀਤ ਸਿੰਘ ਖੇੜੀ ਮੁਸਲਮਾਨੀਆਂ, ਜਗਤ ਸਿੰਘ ਬਰਸਟ, ਗੁਰਪ੍ਰੀਤ ਸਿੰਘ, ਬਲਬੀਰ ਕੌਰ ਅਤੇ ਬਲਜੀਤ ਕੌਰ ਦਾ ਬਤੌਰ ਮੈਂਬਰ ਨਾਮ ਸ਼ਾਮਲ ਹੈ। ਇਹ ਕੋਆਪਰੇਟਿਵ ਸੁਸਾਇਟੀ ਪਿੰਡ ਬਰਸਟ, ਖੇੜੀ ਮੁਸਲਮਾਨੀਆਂ, ਸੇਖੁਪੁਰ, ਸੁਲਤਾਨਪੁਰ ਅਤੇ ਛੰਨਾ ਖੁੰਟੀ ਦੀ ਹੈ। ਸੁਸਾਇਟੀ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਅਤੇ ਮੈਂਬਰਾਂ ਵਿੱਚ ਪੰਜ ਪਿੰਡਾਂ ਦੇ ਵਿਅਕਤੀ ਸ਼ਾਮਲ ਹਨ। ਇਸ ਮੌਕੇ ਸ. ਬਰਸਟ ਨੇ ਸਾਰੇ ਨਵੇ ਚੁਣੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਮੁਬਾਰਕਾਂ ਦਿੰਦੀਆਂ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸੁਸਾਇਟੀ ਦਾ ਅਗਾਂਹ ਵੱਧਣਾ ਬਹੁਤ ਜਰੂਰੀ ਹੈ। ਉਨ੍ਹਾਂ ਸਾਰੇ ਨਵਨਿਯੁਕਤ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸੁਸਾਇਟੀ ਨੂੰ ਸਫ਼ਲ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਸਾਰਿਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਸਮੇਸ਼ਾ ਉਨ੍ਹਾਂ ਦੇ ਨਾਲ ਖੜੇ ਹਨ ਅਤੇ ਉਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸੂਬੇ ਦੇ ਵਿਕਾਸ ਅਤੇ ਤਰੱਕੀ ਲਈ ਕਾਰਜ਼ ਕੀਤੇ ਜਾ ਰਹੇ ਹਨ। ਆਪ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਅੰਦਰ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਨਰਿੰਦਰ ਸਿੰਘ ਸਰਪੰਚ ਬਰਸਟ, ਸਤਨਾਮ ਸਿੰਘ ਸਰਪੰਚ ਦੁਲੱੜ, ਸ਼ਾਮ ਲਾਲ ਦੱਤ, ਜਗਮਲ ਸਿੰਘ, ਰੁਪਿੰਦਰ ਸਿੰਘ, ਲਾਲ ਸਿੰਘ, ਹਰਦੀਪ ਸਿੰਘ, ਜਸਵਿੰਦਰ ਸਿੰਘ ਸਮੇਤ ਹੋਰ ਵੀ ਮੌਜੂਦ ਰਹੇ।

Continue Reading

ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਪੰਜਾਬੀਆਂ ਦੀ ਲਿਸਟ ਆਈ ਸਾਹਮਣੇ

ਚੰਡੀਗੜ੍ਹ, 15 ਫਰਵਰੀ, ਦੇਸ਼ ਕਲਿੱਕ ਬਿਓਰੋ : ਆਪਣੇ ਚੰਗੇ ਭਵਿੱਖ ਲਈ ਏਜੰਟਾਂ ਦੇ ਧੱਕੇ ਚੜ੍ਹ ਗਲਤ ਢੰਗ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਨੂੰ ਅਮਰੀਕਾ ਵੱਲੋਂ ਡਿਪੋਰਟ ਕੀਤਾ ਗਿਆ ਹੈ। ਇਨ੍ਹਾਂ ਡਿਪੋਰਟ ਕੀਤੇ ਗਏ 119 ਵਿਚੋਂ 67 ਪੰਜਾਬ ਦੇ ਰਹਿਣ ਵਾਲੇ ਵਿਅਕਤੀ ਸ਼ਾਮਲ ਹਨ। ਜਹਾਜ਼ ਅੱਜ ਅੰਮ੍ਰਿਤਸਰ ਹਵਾਈ ਅੱਡੇ ਉਤੇ ਉਤਰੇਗਾ। ਜਿਹੜੇ 67 ਪੰਜਾਬੀ ਆ ਰਹੇ ਹਨ […]

Continue Reading