ਆਗਰਾ: 1 ਮਾਰਚ, ਦੇਸ਼ ਕਲਿੱਕ ਬਿਓਰੋ
ਮਹਾਂਕੁੰਭ ਤੋਂ ਵਾਪਸ ਆ ਰਹੇ ਯਾਤਰੀਆਂ ਨਾਲ ਭਰੀ ਇਕ ਤੇਜ਼ ਰਫਤਾਰ ਬੱਸ ਦੀ ਖੜ੍ਹੇ ਟਰੱਕ ਨਾਲ ਆਗਰਾ ਵਿਖੇ ਟੱਕਰ ਹੋ ਗਈ। ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ, 20 ਲੋਕ ਜ਼ਖਮੀ ਹੋ ਗਏ। ਬੱਸ ‘ਚ 30 ਯਾਤਰੀ ਸਵਾਰ ਸਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਮਹਾਕੁੰਭ ‘ਚ ਇਸ਼ਨਾਨ ਕਰਕੇ ਵਾਪਸ ਪਰਤ ਰਹੇ ਸਨ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਬੱਸ ਦੇ ਪਿਛਲੇ ਹਿੱਸੇ ਵਿੱਚ ਫਸੇ ਯਾਤਰੀਆਂ ਨੂੰ ਲੋਕਾਂ ਨੇ ਖਿੜਕੀਆਂ ਤੋੜ ਕੇ ਬਾਹਰ ਕੱਢਿਆ।
ਹਾਦਸਾ ਅੱਜ ਸ਼ਨਿੱਚਰਵਾਰ ਨੂੰ ਸਵੇਰੇ 5 ਵਜੇ ਫਤਿਹਾਬਾਦ ਥਾਣਾ ਖੇਤਰ ਦੇ ਆਗਰਾ ਐਕਸਪ੍ਰੈਸਵੇਅ ‘ਤੇ ਵਾਪਰਿਆ। ਪੁਲਿਸ ਨੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਬੱਸ ਵਿੱਚ ਬੈਠੇ ਲਗਭਗ ਸਾਰੇ ਲੋਕ ਜ਼ਖ਼ਮੀ ਹੋ ਗਏ ਹਨ।
