ਪੁਲਿਸ ਨੇ ਪੰਜਾਬ ‘ਚ “ਆਪਰੇਸ਼ਨ ਕਾਸੋ” ਚਲਾਇਆ, ਨਸ਼ਾ ਤਸਕਰਾਂ ਦੇ ਘਰਾਂ ’ਚ ਛਾਪੇ ਮਾਰੇ

ਪੰਜਾਬ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ “ਆਪਰੇਸ਼ਨ ਕਾਸੋ” ਚਲਾਇਆ ਗਿਆ ਅਤੇ ਨਸ਼ਾ ਤਸਕਰਾਂ ਦੇ ਘਰਾਂ ’ਚ ਛਾਪੇ ਮਾਰੇ ਗਏ। ਜਲੰਧਰ, ਬਠਿੰਡਾ, ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਇਹ ਆਪਰੇਸ਼ਨ ਚਲਾਇਆ ਗਿਆ, ਜਿਸ ਵਿੱਚ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਆਪਣੇ-ਆਪਣੇ ਖੇਤਰਾਂ ਵਿੱਚ ਪਹੁੰਚੇ।
ਇਸੇ ਕੜੀ ਵਿੱਚ ਅੱਜ ਸ਼ਨੀਵਾਰ ਸਵੇਰੇ ਜਲੰਧਰ ਦੇ ਕਾਜ਼ੀ ਮੰਡੀ ’ਚ “ਆਪਰੇਸ਼ਨ ਕਾਸੋ” ਤਹਿਤ ਭਾਰੀ ਪੁਲਿਸ ਬਲ ਨਾਲ ਸਰਚ ਆਪਰੇਸ਼ਨ ਚਲਾਇਆ ਗਿਆ। ਪੂਰੇ ਇਲਾਕੇ ਨੂੰ ਲ ਸੀਲ ਕਰ ਦਿੱਤਾ ਗਿਆ ਅਤੇ ਘਰਾਂ ਦੀ ਤਲਾਸ਼ੀ ਲਈ ਗਈ। ਸ਼ਹਿਰ ਦੀਆਂ ਪੁਲਿਸ ਟੀਮਾਂ ਨੇ ਨਸ਼ਾ ਤਸਕਰਾਂ ਅਤੇ ਲੁਟੇਰਿਆਂ ’ਤੇ ਨਕੇਲ ਪਾਉਣ ਲਈ ਇਹ ਸਰਚ ਆਪਰੇਸ਼ਨ ਸ਼ੁਰੂ ਕੀਤਾ।
ਟੀਮਾਂ ਨੇ ਸਵੇਰੇ ਹੀ ਇਲਾਕੇ ਵਿੱਚ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਸੀ। ਪੁਲਿਸ ਨੇ ਲੋਕਾਂ ਦੇ ਜਾਗਣ ਤੋਂ ਪਹਿਲਾਂ ਹੀ ਛਾਪੇਮਾਰੀ ਕਰ ਦਿੱਤੀ। ਕਈ ਥਾਣਿਆਂ ਦੇ SHO ਅਤੇ ਇਲਾਕੇ ਦੇ ACP ਸਮੇਤ ਕਈ ਕਰਮਚਾਰੀ ਚੈਕਿੰਗ ਲਈ ਪਹੁੰਚੇ। ACP ਨਿਰਮਲ ਸਿੰਘ ਨੇ ਕਿਹਾ ਕਿ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਇਹ ਆਪਰੇਸ਼ਨ ਚਲਾਇਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।