ਨਵੀਂ ਦਿੱਲੀ: 2 ਮਾਰਚ, ਦੇਸ਼ ਕਲਿੱਕ ਬਿਓਰੋ
ICC Champions Trophy 2025: ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਕਾਰ ਅੱਜ 2:30 ਵਜੇ ਮੁਕਾਬਲਾ ਸ਼ੁਰੂ ਹੋਵੇਗਾ। ਭਾਰਤ ਅਤੇ ਆਸਟ੍ਰੇਲੀਆ ਦੋਵੇਂ ਦੇਸ਼ਾਂ ਦੀਆਂ ਟੀਮਾ ਅਜੇ ਤੱਕ ਕੋਈ ਵੀ ਮੈਚ ਨਹੀਂ ਹਾਰੀਆਂ ਅਤੇ ਦੋਵੇਂ ਟੀਮਾਂ ਸੈਮੀ ਫਾਈਨਲ ਵਿੱਚ ਪਹੁੰਚ ਚੁੱਕੀਆਂ ਹਨ। ਇਹ ਮੈਚ ਜਿੱਤਣ ਵਾਲੀ ਟੀਮ ਗਰੁੱਪ ਵਿੱਚ ਸਿਖਰ‘ਤੇ ਰਹੇਗੀ। ਸੈਮੀਫਾਈਨਲ ਵਿੱਚ ਭਾਰਤ ਦਾ ਮੁਕਾਬਲਾ ਆਸਟ੍ਰੇਲੀਆ ਜਾਂ ਦੱਖਣੀ ਅਫਰੀਕਾ ਨਾਲ ਹੋਵੇਗਾ।