ਖਨੌਰੀ ਮੋਰਚੇ ’ਤੇ 100 ਕਿਸਾਨ ਬੈਠਣਗੇ ਭੁੱਖ ਹੜਤਾਲ ‘ਤੇ, ਮੋਰਚਿਆਂ ’ਤੇ ਮਹਿਲਾ ਕਿਸਾਨ ਮਹਾਪੰਚਾਇਤਾਂ ਕਰਵਾਈਆਂ ਜਾਣਗੀਆਂ

Published on: March 2, 2025 8:22 am

ਪੰਜਾਬ

ਖਨੌਰੀ, 2 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ-ਹਰਿਆਣਾ ਦੇ ਸ਼ੰਭੂ-ਖਨੌਰੀ ਬਾਰਡਰ ’ਤੇ ਚਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਤੋਂ ਵੱਧ ਹੋ ਗਿਆ ਹੈ। ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਸੱਤਵੇਂ ਦੌਰ ਦੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ’ਚ ਹੋਵੇਗੀ। ਉਸ ਤੋਂ ਪਹਿਲਾਂ, ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਲਈ ਰਣਨੀਤੀ ਬਣਾਈ ਹੈ। ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 5 ਮਾਰਚ ਨੂੰ 100 ਦਿਨ ਪੂਰੇ ਹੋ ਰਹੇ ਹਨ। ਇਸ ਮੌਕੇ ‘ਤੇ ਖਨੌਰੀ ਮੋਰਚੇ ’ਤੇ 100 ਕਿਸਾਨ ਇੱਕ ਦਿਨ ਦੀ ਭੁੱਖ ਹੜਤਾਲ ਕਰਨਗੇ।
ਇਸ ਦੇ ਨਾਲ ਹੀ, ਦੇਸ਼ ਭਰ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਵੀ ਭੁੱਖ ਹੜਤਾਲ ਕੀਤੀ ਜਾਵੇਗੀ। ਜਦਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ MSP ਗਾਰੰਟੀ ਕਾਨੂੰਨ ਦੇ ਮੁੱਦੇ ‘ਤੇ ਖਨੌਰੀ ਅਤੇ ਰਤਨਪੁਰਾ ਕਿਸਾਨ ਮੋਰਚਿਆਂ ’ਤੇ ਮਹਿਲਾ ਕਿਸਾਨ ਮਹਾਪੰਚਾਇਤਾਂ ਕਰਵਾਈਆਂ ਜਾਣਗੀਆਂ। ਇਸੇ ਮਹੀਨੇ ਦੇਸ਼ ਭਰ ਵਿੱਚ ਰਾਜ ਪੱਧਰ ‘ਤੇ ਵੀ MSP ਗਾਰੰਟੀ ਕਾਨੂੰਨ ਦੇ ਮੁੱਦੇ ‘ਤੇ ਮਹਾਪੰਚਾਇਤਾਂ ਹੋਣਗੀਆਂ, ਜਿਸ ਲਈ ਪੂਰਾ ਸ਼ਡਿਊਲ ਤਿਆਰ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।