ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਨੂੰ ਕੀਤੀ ਅਪੀਲ, ਚੱਕਾ ਜਾਮ ਕਰਨਾ, ਪੰਜਾਬ ਬੰਦ ਕਰਨਾ ਕਿਸੇ ਮਸਲੇ ਦਾ ਹੱਲ ਨਹੀਂ

ਪੰਜਾਬ

ਚੰਡੀਗੜ੍ਹ, 3 ਮਾਰਚ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ ਕਿਸੇ ਮਸਲਾ ਦਾ ਹੱਲ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਕਿਹਾ, ‘ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਮੈਂ ਕਿਸਾਨ ਜਥੇਬੰਦੀਆਂ ਦੇ ਸਾਰੇ ਸਤਿਕਾਰਯੋਗ ਆਗੂਆਂ ਨੂੰ ਅਪੀਲ ਕੀਤੀ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹਨਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਸਮਾਜ ਦੇ ਬਾਕੀ ਵਰਗਾਂ ਦੇ ਕੰਮਾਂ ਅਤੇ ਕਾਰੋਬਾਰਾਂ ‘ਤੇ ਵੀ ਬਹੁਤ ਅਸਰ ਪੈਂਦਾ ਹੈ, ਇਸਦਾ ਵੀ ਆਪਾਂ ਖਿਆਲ ਕਰੀਏ।

ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਸੰਘਰਸ਼ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੇਸਿੱਟਾ ਰਹੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।