ਕੈਨੇਡਾ ‘ਚ ਗੋਲੀ ਲੱਗਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਪੰਜਾਬ

ਹੁਸ਼ਿਆਰਪੁਰ, 3 ਮਾਰਚ, ਦੇਸ਼ ਕਲਿਕ ਬਿਊਰੋ :
ਵਿਦੇਸ਼ ‘ਚ ਮੌਤਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਕੈਨੇਡਾ ਤੋਂ ਆਇਆ ਹੈ, ਜਿੱਥੇ ਹੁਸ਼ਿਆਰਪੁਰ ਦੇ ਬੁੱਲੋਵਾਲ ਨਿਵਾਸੀ 22 ਸਾਲਾ ਰਿਤਿਸ਼ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।
ਰਿਤਿਸ਼ ਸਿਰਫ਼ ਡੇਢ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ। ਉਹ ਆਪਣੇ ਸਾਥੀਆਂ ਨਾਲ ਬਰੈਂਪਟਨ ‘ਚ ਰਹਿ ਰਿਹਾ ਸੀ। ਇਸ ਘਟਨਾ ਦੀ ਜਾਣਕਾਰੀ ਉਸ ਦੇ ਨਾਲ ਰਹਿੰਦੇ ਦੋਸਤਾਂ ਨੇ ਮਾਪਿਆਂ ਨੂੰ ਦਿੱਤੀ।
ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਘਟਨਾ ਵਾਲੀ ਥਾਂ ਤੇ ਬੇਸਮੈਂਟ ਨੂੰ ਸੀਲ ਕਰ ਦਿੱਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਹ ਹਾਲੇ ਸਪਸ਼ਟ ਨਹੀਂ ਹੋਇਆ ਕਿ ਇਹ ਘਟਨਾ ਹਾਦਸਾ ਸੀ ਜਾਂ ਇਸ ਦੇ ਪਿੱਛੇ ਕੋਈ ਹੋਰ ਸਾਜ਼ਿਸ਼ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।