ਅੰਮ੍ਰਿਤਸਰ, 3 ਮਾਰਚ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਐਤਵਾਰ ਦੇਰ ਰਾਤ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਪੁਲੀਸ 22 ਸਾਲਾ ਸਾਹਿਲ ਨੂੰ ਗ੍ਰਿਫ਼ਤਾਰ ਕਰਨ ਗਈ ਸੀ, ਜੋ ਚਾਰ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਸੀ। ਪਰ ਪੁਲਸ ਨੂੰ ਦੇਖਦੇ ਹੀ ਉਹ ਭੱਜਣ ਲੱਗਾ ਅਤੇ ਪੁਲਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਜ਼ਖਮੀ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਉਸ ਦਾ ਪਿੱਛਾ ਕਰਦੇ ਹੋਏ ਮਜੀਠਾ ਰੋਡ ਬਾਈਪਾਸ ’ਤੇ ਪੁੱਜੀ। ਜਿੱਥੇ ਪੁਲਿਸ ਅਤੇ ਗੈਂਗਸਟਰ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਮੁਲਜ਼ਮ ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਿੱਚ ਪੁਲੀਸ ਨੇ ਵੀ ਗੋਲੀ ਚਲਾ ਦਿੱਤੀ। ਮੁਕਾਬਲੇ ‘ਚ ਗੈਂਗਸਟਰ ਸਾਹਿਲ ਦੀ ਲੱਤ ‘ਚ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਹਸਪਤਾਲ ਦਾਖ਼ਲ ਕਰਵਾਇਆ।



