ਚੰਡੀਗੜ੍ਹ, 3 ਮਾਰਚ, ਦੇਸ਼ ਕਲਿੱਕ ਬਿਓਰੋ :
ਰੈਵਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਸੂਬੇ ਭਰ ਸ਼ੁੱਕਰਵਾਰ ਤੱਕ ਹੜਤਾਲ ਉਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਰੈਵਨਿਊ ਅਫਸਰਾਂ ਨੇ ਅੱਜ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ। ਹੜਤਾਲ ਹੋਣ ਕਾਰਨ ਹੁਣ ਲੋਕਾਂ ਨੂੰ ਰਜਿਸਟਰੀਆਂ ਕਰਾਉਣ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪੰਜਾਬ ਰੈਵਨਿਊ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਲਛਮਣ ਸਿੰਘ ਰੰਧਾਵਾ ਨੇ ਕਿਹਾ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਅਗਲਾ ਫੈਸਲਾ ਲਵਾਂਗੇ। ਆਗੂਆਂ ਨੇ ਕਿਹਾ ਕਿ ਸਾਡੇ ਉੱਪਰ ਚਿੱਕੜ ਉਛਾਲਿਆ ਹੈ, ਉਨ੍ਹਾਂ ਦੀਆਂ ਜਾਇਦਾਦਾਂ ਦਾ ਵੀ ਵੇਰਵਾ ਉਜਾਗਰ ਕੀਤਾ ਜਾਵੇਗਾ।



