ਲੋਕਾਂ ਨੂੰ ਖੱਜਲ ਖੁਆਰ ਨਹੀਂ ਹੋਣ ਦੇਵਾਂਗੇ : ਭਗਵੰਤ ਮਾਨ

Published on: March 4, 2025 1:00 pm

ਪੰਜਾਬ

ਕਿਹਾ, ਮੁੱਖ ਅਧਿਆਪਕਾਂ ਤੋਂ ਵੀ ਤਹਿਸੀਲਾਂ ’ਚ ਰਜਿਸਟਰੀਆਂ ਕਰਵਾ ਸਕਦੇ ਹਾਂ

ਖਰੜ, 4 ਮਾਰਚ, ਦੇਸ਼ ਕਲਿੱਕ ਬਿਓਰੋ :

ਤਹਿਸੀਲਾਂ ਵਿੱਚ ਤਹਿਸੀਲਦਾਰਾਂ ਦੇ ਸਮੂਹਿਕ ਛੁੱਟੀ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਰੜ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ ਗਿਆ। ਤਹਿਸੀਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਰਵਿਨਿਊ ਅਧਿਕਾਰੀ, ਖਾਸ ਤੌਰ ਉਤੇ ਤਹਿਸੀਲਦਾਰ ਕਹਿੰਦੇ ਜੀ ਅਸੀਂ ਛੁੱਟੀ ਲੈ ਰਹੇ ਹਾਂ, ਅਸੀਂ ਕੋਈ ਰਜਿਸਟਰੀ ਨਹੀਂ ਕਰਾਂਗੇ। ਮੁੱਖ ਮੰਤਰੀ ਕਿਹਾ ਕਿ, ਤਹਿਸੀਲਦਾਰ ਸਿੱਧੇ ਤੌਰ ਉਤੇ ਸਾਨੂੰ ਭ੍ਰਿਸ਼ਟਾਚਾਰ ਦਾ ਲਾਈਸੈਂਸ ਦੇਣ ਲਈ ਕਹਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਅਸੀਂ ਸਾਰੀਆਂ ਤਹਿਸੀਲਾਂ ਵਿੱਚ ਨਾਇਬ ਤਹਿਸੀਲਦਾਰਾਂ, ਕਾਨੂੰਗੋ ਨੂੰ ਰਜਿਸਟੀਆਂ ਕਰਨ ਦਾ ਅਧਿਕਾਰ ਦੇ ਦਿੱਤਾ। ਲੋੜ ਪਈ ਤਾਂ ਅਸੀਂ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨੂੰ ਵੀ ਰਜਿਸਟਰੀਆਂ ਕਰਨ ਦਾ ਅਧਿਕਾਰ ਦੇਵਾਂਗੇ। ਉਨ੍ਹਾਂ ਕਿਹਾ ਕਿ ਜੇਕਰ ਉਹ ਸਮੂਹਿਕ ਛੁੱਟੀ ਤੋਂ ਨਹੀਂ ਆਉਂਦੇ ਤਾਂ ਉਨ੍ਹਾਂ ਨੂੰ ਛੁੱਟੀ ਮੁਬਾਰਕ। ਅਸੀਂ ਨਵਿਆਂ ਨੂੰ ਰੱਖ ਲਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਐਨਾ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਛੁੱਟੀ ਉਤੇ ਜਾਣ ਉਤੇ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਹਿਕਾ ਕਿ ਅਗਲੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਨਵੇਂ ਪਟਵਾਰੀਆਂ, ਤਹਿਸੀਲਦਾਰਾਂ ਦੀ ਭਰਤੀ ਸਬੰਧੀ ਏਜੰਡਾ ਪਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਬਿਨਾਂ ਕੋਈ ਕੰਮ ਨਹੀਂ ਰੁਕਦਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।