ਮੁਕਤਸਰ ਸਾਹਿਬ ਵਿੱਚ 8 ਮਾਰਚ ਨੂੰ ਲਗਾਈ ਜਾਵੇਗੀ ਪਹਿਲੀ ਨੈਸ਼ਨਲ ਲੋਕ ਅਦਾਲਤ

ਪੰਜਾਬ


ਸ੍ਰੀ ਮੁਕਤਸਰ ਸਾਹਿਬ: 4 ਮਾਰਚ, ਦੇਸ਼ ਕਲਿੱਕ ਬਿਓਰੋ
ਸ੍ਰੀ ਰਾਜ ਕੁਮਾਰ, ਜਿ਼ਲ੍ਹਾ ਅਤੇ ਸੈਸ਼ਨਜ ਜੱਜ —ਸਹਿਤ— ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ  ਦੱਸਿਆ ਕਿ ਸਾਲ ਦੀ ਪਹਿਲੀ ਨੈਸਨਲ ਲੋਕ ਅਦਾਲਤ ਸ਼ੈਸਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿੱਚ  8 ਮਾਰਚ  2025 ਨੂੰ ਲਗਾਈ ਜਾਵੇਗੀ।
                            ਇਸ  ਨੈਸਨਲ ਲੋਕ ਅਦਾਲਤ ਵਿੱਚ ਜੇਕਰ ਆਪ ਜੀ ਦਾ ਕੋਈ ਵੀ ਕੇਸ ਜਿਵੇ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ ਬਾਊਸ, ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡਏਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕਰਵਾਈਆ ਜਾ ਸਕਦਾ ਹੈ।
                           ਇਸ ਸਬੰਧੀ  ਸਕੱਤਰ ਸਾਹਿਬ ਨੇ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦਾ ਕੋਈ ਕੇਸ ਕਿਸੇ ਵੀ ਮਾਣਯੋਗ ਕੋਰਟ ਵਿਚ ਲੰਬਿਤ ਹੈ ਤਾਂ ਉਹ ਆਪਣੇ ਨੇੜਲੇ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਚ ਜਲਦੀ ਤੋਂ ਜਲਦੀ ਕਿਸੇ ਵੀ ਕੰਮਕਾਜ ਵਾਲੇ ਦਿਨ ਸੰਪਰਕ ਕਰਕੇ ਆਪਣਾ ਕੇਸ ਦਾ ਨਿਪਟਾਰੇ ਸਬੰਧੀ ਦਰਖਾਸਤ ਦੇ ਸਕਦੇ ਹਨ।
                           ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਦਫਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰ. 01633—261124 ਅਤੇ ਟੋਲ ਫਰੀ ਨੰ. 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।