ਚੰਡੀਗੜ੍ਹ, 4 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਭਰ ਵਿੱਚ ਸਮੂਹਿਕ ਛੁੱਟੀ ਉਤੇ ਚੱਲ ਰਹੇ ਤਹਿਸੀਲਦਾਰਾਂ ਉਤੇ ਹੁਣ ਸਰਕਾਰ ਵੱਡਾ ਐਕਸ਼ਨ ਕਰਨ ਦੀ ਤਿਆਰ ਦਿਖਾਈ ਦੇ ਰਹੀ ਹੈ। ਇਸ ਦਾ ਸੰਕੇਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ.. ਕਹਿੰਦੇ ਹੋਏ ਕਿਹਾ ਕਿ ਹੁਣ ਕਦੋਂ ਜਾਂ ਕਿੱਥੇ ਜੁਆਇੰਨ ਕਰਵਾਉਣ ਇਹ ਫੈਸਲਾ ਲੋਕ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, ‘ਤਹਿਸੀਲਦਾਰਾਂ ਦੀ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋੰ ਬਾਅਦ ਕਦੋੰ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ।
ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ ਤਹਿਸੀਲਦਾਰਾਂ ਵੱਲੋਂ ਸ਼ੁੱਕਰਵਾਰ ਤੱਕ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਤੱਕ ਤਹਿਸੀਲਾਂ ਵਿੱਚ ਰਜਿਸਟਰੀਆਂ ਨਹੀਂ ਹੋਣਗੀਆਂ। ਹੁਣ ਮੁੱਖ ਮੰਤਰੀ ਨੇ ਇਸ ਸਮੂਹਿਕ ਛੁੱਟੀ ਨੂੰ ਲੈ ਕੇ ਬਿਆਨ ਦਿੱਤਾ ਹੈ।