ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 100 ਦਿਨ ਪੂਰੇ ਹੋਏ, 100 ਕਿਸਾਨ ਇੱਕ ਰੋਜ਼ਾ ਭੁੱਖ ਹੜਤਾਲ ਕਰਨਗੇ

ਪੰਜਾਬ


ਖਨੌਰੀ, 5 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ (5 ਮਾਰਚ) 100 ਦਿਨ ਪੂਰੇ ਹੋ ਰਹੇ ਹਨ। ਇਸ ਕਾਰਨ ਅੱਜ ਬੁੱਧਵਾਰ ਨੂੰ ਖਨੌਰੀ ਮੋਰਚੇ ‘ਤੇ 100 ਕਿਸਾਨ ਇੱਕ ਰੋਜ਼ਾ ਭੁੱਖ ਹੜਤਾਲ ‘ਤੇ ਬੈਠਣਗੇ। ਇਸ ਦੇ ਨਾਲ ਹੀ ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਕਿਸਾਨ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਭੁੱਖ ਹੜਤਾਲ ਕਰਨਗੇ।
ਜਗਜੀਤ ਸਿੰਘ ਡੱਲੇਵਾਲ ਅੱਜ ਭੁੱਖ ਹੜਤਾਲ ‘ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਦੂਜੇ ਪਾਸੇ ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਸਾਨ ਆਗੂਆਂ ਤੇ ਵਰਕਰਾਂ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।