ਚੰਡੀਗੜ੍ਹ, 6 ਮਾਰਚ, ਦੇਸ਼ ਕਲਿਕ ਬਿਊਰੋ :
ਭ੍ਰਿਸ਼ਟਾਚਾਰ ਅਤੇ ਨਸ਼ਾ ਤਸਕਰੀ ਵਿਰੁੱਧ ਕਦਮ ਚੁੱਕਣ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਔਰਤਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪਹਿਲ ਕੀਤੀ ਹੈ। ਅੱਜ ਸਰਕਾਰ ਵੱਲੋਂ ‘ਹਿਫਾਜ਼ਤ ਪ੍ਰੋਜੈਕਟ’ ਸ਼ੁਰੂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਚੰਡੀਗੜ੍ਹ ਵਿਖੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ।
ਇਸ ਯੋਜਨਾ ਤਹਿਤ ਹਿੰਸਾ ਤੋਂ ਪੀੜਤ ਔਰਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਦੇ ਲਈ ਬਲਾਕ ਪੱਧਰ ‘ਤੇ ਵਨ ਸਟਾਪ ਸੈਂਟਰ ਬਣਾਏ ਗਏ ਹਨ। ਇਸ ਤੋਂ ਇਲਾਵਾ ‘ਸਖੀ ਵੈੱਬ ਪੋਰਟਲ’ ਰਾਹੀਂ ਬਚਾਅ ਕਾਰਜਾਂ ‘ਤੇ ਨਜ਼ਰ ਰੱਖੀ ਜਾਵੇਗੀ। ਔਰਤਾਂ ਕਿਸੇ ਵੀ ਸਮੱਸਿਆ ਲਈ 181 ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾ ਸਕਦੀਆਂ ਹਨ, ਜਿੱਥੋਂ ਉਨ੍ਹਾਂ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
