ਪੰਜਾਬ ‘ਚ 8ਵੀਂ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ, 9 ਮਹੀਨੇ ਦੀ ਗਰਭਵਤੀ ਹੋਈ 

Punjab

ਲੁਧਿਆਣਾ, 7 ਮਾਰਚ, ਦੇਸ਼ ਕਲਿਕ ਬਿਊਰੋ :

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦਾਖਾ ਵਿੱਚ ਇੱਕ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਪੀੜਤਾ ਦੇ ਭਰਾ ਦਾ ਦੋਸਤ ਹੈ, ਜਿਸ ਨੇ ਕਈ ਮਹੀਨਿਆਂ ਤੱਕ ਵਿਦਿਆਰਥਣ ਨਾਲ ਬਲਾਤਕਾਰ ਕੀਤਾ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੀੜਤਾ 9 ਮਹੀਨੇ ਦੀ ਗਰਭਵਤੀ ਹੋ ਗਈ। ਪੀੜਤ ਲੜਕੀ 8ਵੀਂ ਜਮਾਤ ਦੀ ਵਿਦਿਆਰਥਣ ਹੈ।

ਜਾਣਕਾਰੀ ਅਨੁਸਾਰ ਮੁਲਜ਼ਮ ਅਹਿਮਦ ਰਾਜਾ ਪਿਛਲੇ 7-8 ਸਾਲਾਂ ਤੋਂ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਪਿਛਲੇ ਸਾਲ ਮਈ-ਜੂਨ ਵਿੱਚ ਮੁਲਜ਼ਮ ਨੇ ਪੀੜਤਾ ਨੂੰ ਆਪਣੀ ਭੈਣ ਨੂੰ ਮਿਲਣ ਦੇ ਬਹਾਨੇ ਆਪਣੇ ਘਰ ਬੁਲਾਇਆ। ਜਦੋਂ ਉਹ ਉੱਥੇ ਪਹੁੰਚੀ ਤਾਂ ਘਰ ‘ਚ ਕੋਈ ਨਹੀਂ ਸੀ। ਇਸ ਦੌਰਾਨ ਮੁਲਜ਼ਮ ਉਸ ਨੂੰ ਕਮਰੇ ਵਿੱਚ ਲੈ ਗਿਆ ਅਤੇ ਉਸ ਨਾਲ ਜ਼ਬਰਦਸਤੀ ਬਲਾਤਕਾਰ ਕੀਤਾ।ਪੀੜਤਾ ਨੇ ਦੱਸਿਆ ਕਿ ਉਹ ਡਰ ਦੇ ਮਾਰੇ ਚੁੱਪ ਰਹੀ ਅਤੇ ਉਥੋਂ ਭੱਜ ਕੇ ਆਪਣੇ ਘਰ ਆ ਗਈ।

ਇਸ ਤੋਂ ਬਾਅਦ ਮੁਲਜ਼ਮ ਨੇ ਉਸ ਦੀ ਚੁੱਪ ਦਾ ਫਾਇਦਾ ਉਠਾਇਆ ਅਤੇ ਜਦੋਂ ਵੀ ਉਹ ਘਰ ‘ਚ ਇਕੱਲੀ ਸੀ ਤਾਂ ਉਸ ਨਾਲ ਜ਼ਬਰਦਸਤੀ ਜਬਰ-ਜ਼ਨਾਹ ਕਰਦਾ ਰਿਹਾ।

ਥਾਣਾ ਦਾਖਾ ਦੀ ਐਸਆਈ ਕਮਲਦੀਪ ਕੌਰ ਅਨੁਸਾਰ ਪੀੜਤਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 376, 506 ਆਈਪੀਸੀ ਅਤੇ ਧਾਰਾ 4, 6 ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਸੂਤਰਾਂ ਅਨੁਸਾਰ ਪੁਲੀਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Published on: ਮਾਰਚ 7, 2025 4:58 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।