ਅੰਮ੍ਰਿਤਸਰ, 8 ਮਾਰਚ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿੱਚ ਹਨ। ਅੱਜ 8 ਮਾਰਚ ਨੂੰ ਉਹ ਖਾਲਸਾ ਕਾਲਜ ਫ਼ਾਰ ਵੁਮੈਨ ਵਿੱਚ ਆਯੋਜਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ।
ਇਹ ਪ੍ਰੋਗ੍ਰਾਮ ਸਵੇਰੇ 11:30 ਵਜੇ ਤੋਂ ਬਾਅਦ ਸ਼ੁਰੂ ਹੋਵੇਗਾ, ਜਿਸ ਵਿੱਚ ਮਹਿਲਾ ਸਸ਼ਕਤੀਕਰਨ, ਸਿੱਖਿਆ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਚਰਚਾ ਕੀਤੀ ਜਾਏਗੀ।
ਮੁੱਖ ਮੰਤਰੀ ਇਸ ਮੌਕੇ ’ਤੇ ਮਹਿਲਾਵਾਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਸਰਕਾਰ ਦੀਆਂ ਨਵੀਆਂ ਯੋਜਨਾਵਾਂ ਅਤੇ ਮਹਿਲਾਵਾਂ ਨਾਲ ਜੁੜੇ ਮੁੱਦਿਆਂ ‘ਤੇ ਆਪਣੇ ਵਿਚਾਰ ਵੀ ਸਾਂਝੇ ਕਰ ਸਕਦੇ ਹਨ।
ਇਸ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕਈ ਉਚ ਅਧਿਕਾਰੀ, ਨਾਮੀ ਵਿਅਕਤੀ, ਵਿਦਿਆਰਥਣਾਂ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਸ਼ਾਮਲ ਹੋਣਗੀਆਂ।

CM ਭਗਵੰਤ ਮਾਨ ਅੱਜ ਅੰਮ੍ਰਿਤਸਰ ‘ਚ, ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ
Published on: March 8, 2025 7:00 am