ਤਰਨਤਾਰਨ, 10 ਮਾਰਚ, ਦੇਸ਼ ਕਲਿਕ ਬਿਊਰੋ :
ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਸ਼ਹਿਨਾਜ਼ ਸਿੰਘ ਉਰਫ਼ ਸ਼ਾਨ ਭਿੰਡਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਅਮਰੀਕੀ ਜਾਂਚ ਏਜੰਸੀ ਐਫਬੀਆਈ ਨੂੰ ਵੀ ਲੰਬੇ ਸਮੇਂ ਤੋਂ ਲੋੜੀਂਦਾ ਸੀ। ਸ਼ਹਿਨਾਜ਼ ਸਿੰਘ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਮੁੱਖ ਆਗੂ ਸੀ, ਜੋ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕੋਕੀਨ ਦੀ ਤਸਕਰੀ ਕਰਦਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਹਿਨਾਜ਼ ਸਿੰਘ ਅਮਰੀਕਾ ‘ਚ ਆਪਣੇ ਸਾਥੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਭਾਰਤ ਭੱਜ ਆਇਆ ਸੀ ਪਰ ਪੰਜਾਬ ਪੁਲਸ ਨੇ ਪਿੱਛਾ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।ਪੰਜਾਬ ਪੁਲਿਸ ਨੇ ਇਹ ਕਾਰਵਾਈ ਅੰਤਰਰਾਸ਼ਟਰੀ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਕੀਤੀ ਹੈ।
