ਭਿਆਨਕ ਹਾਦਸਾ: ਕਾਰ ਅਤੇ ਕੰਟੇਨਰ ਦੀ ਟੱਕਰ ‘ਚ 5 ਦੀ ਮੌਤ

ਰਾਸ਼ਟਰੀ


ਨਵੀਂ ਦਿੱਲੀ: 10 ਮਾਰਚ, ਦੇਸ਼ ਕਲਿੱਕ ਬਿਓਰੋ
Basti road accident: ਉੱਤਰ ਪ੍ਰਦੇਸ਼ ਦੇ ਬਸਤੀ ਤੋਂ ਇੱਕ ਦਰਦਨਾਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਸਿਟੀ ਥਾਣਾ ਖੇਤਰ ‘ਚ ਗੋਟਵਾ ਨੇੜੇ ਨੈਸ਼ਨਲ ਹਾਈਵੇਅ ‘ਤੇ ਇਕ ਵੱਡਾ ਹਾਦਸਾ ਵਾਪਰਿਆ, ਜਿਸ ‘ਚ ਪੰਜ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗਲਤ ਦਿਸ਼ਾ ‘ਚ ਆ ਰਹੇ ਕੰਟੇਨਰ ਦੀ ਕਾਰ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਕੰਟੇਨਰ ਨੇ ਹਾਈਵੇਅ ‘ਤੇ ਅਚਾਨਕ ਲੇਨ ਬਦਲ ਦਿੱਤੀ। ਡਿਵਾਈਡਰ ਨਾ ਹੋਣ ਕਾਰਨ ਸਾਹਮਣੇ ਤੋਂ ਆ ਰਹੀ ਕਾਰ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ‘ਚ 8 ਲੋਕ ਸਵਾਰ ਸਨ ਜਿਨ੍ਹਾਂ ਵਿੱਚੋਂ 5 ਦੀ ਮੌਕੇ ‘ਤੇ ਹੀ ਮੌਤ ਹੋ ਗਈ। SUV ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਟੱਕਰ ਤੋਂ ਬਾਅਦ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਜ਼ਖ਼ਮੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਗੱਡੀ ਪਲਟ ਜਾਣ ਕਾਰਨ ਉਨ੍ਹਾਂ ਨੂੰ ਬਾਹਰ ਨਹੀਂ ਕੱਢ ਸਕੇ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਿਸੇ ਤਰ੍ਹਾਂ ਜ਼ਖ਼ਮੀਆਂ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ। ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।