ਮਾਨਸਾ, 11 ਮਾਰਚ : ਦੇਸ਼ ਕਲਿੱਕ ਬਿਓਰੋ
ਸਰਕਾਰੀ ਆਈ. ਟੀ. ਆਈ. ਮਾਨਸਾ ਵਿਖੇ ਪ੍ਰਿੰਸੀਪਲ ਗੁਰਮੇਲ ਸਿੰਘ ਮਾਖਾ ਦੀ ਰਹਿਨੁਮਾਈ ਹੇਠ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸੰਸਥਾ ਦੇ ਪ੍ਰੋਗਰਾਮ ਅਫ਼ਸਰ ਜਸਪਾਲ ਸਿੰਘ ਵੱਲੋ ਅਧਿਆਪਕਾਂ ਅਤੇ ਸਿਖਿਆਰਥਣਾਂ ਨੂੰ ਮਹਿਲਾ ਦਿਵਸ ਮੌਕੇ ਵਧਾਈ ਦਿੰਦਿਆ ਕਿਹਾ ਗਿਆ ਕਿ ਦੁਨੀਆ ਭਰ ਦੀਆਂ ਔਰਤਾਂ ਨੂੰ ਉਹਨਾਂ ਦੇ ਬਣਦੇ ਅਧਿਕਾਰਾਂ ਅਤੇ ਸਨਮਾਨ ਦੇਣ ਲਈ ਇਹ ਦਿਵਸ ਹਰ ਸਾਲ 8 ਮਾਰਚ ਨੂੰ ਆਯੋਜਿਤ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਦਿਵਸ ਮੌਕੇ ਔਰਤਾਂ ਵੱਲੋ ਵੱਖ-ਵੱਖ ਖੇਤਰਾਂ ਵਿੱਚ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ ਜਾਂਦਾ ਹੈ। ਗੁਰਪਿਆਰ ਸਿੰਘ ਐਨ.ਐਸ. ਐਸ. ਅਫ਼ਸਰ ਨੇ ਕਿਹਾ ਕਿ ਔਰਤਾਂ ਹੀ ਸਮੁੱਚੇ ਰਿਸ਼ਤਿਆਂ ਨੂੰ ਬਾਖ਼ੂਬੀ ਨਿਭਾਉਂਦੀਆਂ ਹਨ। ਟਰੇਡ ਕਢਾਈ ਦੀ ਸਿਖਿਆਰਥਣ ਰਾਜੂ ਕੌਰ ਨੇ ਅਪਣੇ ਭਾਸ਼ਣ ਦੌਰਾਨ ਮਹਿਲਾਵਾ ਦੀਆਂ ਉਪਲੱਬਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੈਡਮ ਕਰਮਜੀਤ ਕੌਰ ਵੱਲੋ ਵੀ ਕੌਮਾਂਤਰੀ ਮਹਿਲਾ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ।
ਇਸ ਮੌਕੇ ਸਿਖਿਆਰਥੀਆਂ ਤੋਂ ਇਲਾਵਾ ਸੋਨਿਕਾ, ਜਸਵੀਰ ਕੌਰ ਹਾਜ਼ਰ ਸਨ।
