ਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਦੀ ਅੱਜ (13 ਮਾਰਚ) ਹੋਈ ਕੈਬਨਿਟ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਦਾ ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋ ਕੇ 28 ਮਾਰਚ ਤੱਕ ਚੱਲੇਗਾ। ਜਦੋਂ ਕਿ ਪੰਜਾਬ ਸਰਕਾਰ ਦਾ ਬਜਟ 26 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਬਜਟ ‘ਤੇ 27 ਅਤੇ 28 ਮਾਰਚ ਨੂੰ ਬਹਿਸ ਹੋਵੇਗੀ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਬਜਟ ਸੈਸ਼ਨ ਦੀਆਂ ਤਰੀਕਾਂ ਨੂੰ ਹੋਰ ਵੀ ਵਧਾਇਆ ਜਾ ਸਕਦਾ ਹੈ।