ਚੰਡੀਗੜ੍ਹ ’ਚ ਵੱਡਾ ਹਾਦਸਾ, ਨਾਕੇ ਉਤੇ ਕਾਰ ਨੇ ਪੁਲਿਸ ਕਰਮਚਾਰੀਆਂ ਨੂੰ ਕੁਚਲਿਆ, 3 ਦੀ ਮੌਤ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 14 ਮਾਰਚ, ਦੇਸ਼ ਕਲਿੱਕ ਬਿਓਰੋ :

ਚੰਡੀਗੜ੍ਹ ਵਿੱਚ ਪੁਲਿਸ ਵੱਲੋਂ ਹੋਲੀ ਮੌਕੇ ਲਗਾਏ ਨਾਕੇ ਉਤੇ ਤੇਜ਼ ਰਫਤਾਰ ਕਾਰ ਨੇ ਤਿੰਨ ਪੁਲਿਸ ਮੁਲਾਜ਼ਮ ਨੂੰ ਕੁਚਲ ਦਿੱਤਾ। ਜ਼ੀਰਕਪੁਰ ਬਾਰਡਰ ਉਤੇ ਹੋਲੀ ਮੌਕੇ ਸਵੇਰੇ ਨਾਕਾ ਲਗਾਇਆ ਗਿਆ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਨੇ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਤਿੰਨ ਦੀ ਮੌਕੇ ਉਤੇ ਮੌਤ ਹੋ ਗਈ।  ਮ੍ਰਿਤਕਾਂ ਦੀ ਪਹਿਚਾਣ ਕਾਂਸਟੇਬਲ ਸੁਖਦਰਸ਼ਨ, ਹੋਮਗਾਰਡ ਵਾਲੰਟੀਅਰ ਰਾਜੇਸ਼ ਅਤੇ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਮੌਕੇ ਉਤੇ ਪਹੁੰਚ ਗਏ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਉਤੇ ਆਰੋਪੀ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਸੈਕਟਰ 31 ਪੁਲਿਸ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।