ਮਾਨਸਾ, 14 ਮਾਰਚ, ਦੇਸ਼ ਕਲਿੱਕ ਬਿਓਰੋ :
ਮਾਨਸਾ ਜ਼ਿਲ੍ਹੇ ਤੋਂ ਇਕ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ 4 ਸਾਲਾ ਬੱਚੀ ਨਾਲ ਬਲਾਤਕਾਰ ਕੀਤਾ ਗਿਆ ਹੈ। ਮਾਨਸਾ ਦੇ ਪਿੰਡ ਕਿਸ਼ਨਗੜ੍ਹ ਫਰਮਾਹੀ ਵਿੱਚ ਇਕ 25 ਸਾਲਾ ਨੌਜਵਾਨ ਨੇ 4 ਸਾਲਾ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਹੈ। ਗੁਆਂਢ ਵਿੱਚ ਹੀ ਰਹਿਣ ਵਾਲੇ ਨੌਜਵਾਨ ਨੇ ਬੱਚੀ ਨੂੰ ਕੁਲਚੇ ਦਾ ਲਾਲਚ ਦੇ ਦੇ ਆਪਣੇ ਘਰ ਲੈ ਗਿਆ, ਜਿੱਥੇ ਉਸਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਬੱਚੀ ਨੇ ਘਰ ਆ ਕੇ ਆਪਣੇ ਘਰ ਵਾਲਿਆਂ ਨੂੰ ਦੱਸਿਆ। ਪਰਿਵਾਰ ਵਾਲੇ ਤੁਰੰਤ ਬੱਚੀ ਨੂੰ ਲੈ ਕੇ ਮਾਨਸਾ ਹਸਪਤਾਲ ਪਹੁੰਚੇ। ਡਾਕਟਰਾਂ ਵੱਲੋਂ ਮੈਡੀਕਲ ਜਾਂਚ ਵਿੱਚ ਬਲਾਤਕਾਰ ਦੀ ਪੁਸ਼ਟੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਮੈਡੀਕਲ ਕਰਵਾ ਕੇ ਆਰੋਪੀ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।