ਅੰਮ੍ਰਿਤਸਰ ਦੇ ਮੰਦਰ ‘ਚ ਧਮਾਕਾ

ਪੰਜਾਬ


ਅੰਮ੍ਰਿਤਸਰ:15 ਮਾਰਚ, ਦੇਸ਼ ਕਲਿੱਕ ਬਿਓਰੋ
ਅੰਮ੍ਰਿਤਸਰ ‘ਚ ਮੰਦਰ ਵਿਚ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਵੱਲੋਂ ਬੰਬ ਵਰਗੀ ਚੀਜ਼ ਸੁੱਟ ਕੇ ਮੰਦਰ ’ਤੇ ਹਮਲਾ ਕੀਤਾ। ਇਸ ਦੀ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆਈ ਹੈ। ਪੁਲਿਸ ਵੱਲੋਂ ਸੀ.ਸੀ.ਟੀ.ਵੀ. ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਹੱਥਾਂ ਵਿਚ ਝੰਡਾ ਲੈ ਕੇ ਆਏ ਸਨ। ਕੁਝ ਸਮਾਂ ਉਹ ਮੰਦਰ ਦੇ ਬਾਹਰ ਖੜ੍ਹੇ ਰਹੇ ਅਤੇ ਫਿਰ ਮੰਦਰ ਵੱਲ ਬੰਬਨੁਮਾ ਚੀਜ਼ ਸੁੱਟੀ ਗਈ। ਜਿਵੇਂ ਹੀ ਉਹ ਉੱਥੋਂ ਭੱਜੇ, ਮੰਦਰ ਵਿਚ ਇਕ ਵੱਡਾ ਧਮਾਕਾ ਹੋਇਆ। ਇਹ ਘਟਨਾ ਲਗਭਗ ਅੱਧੀ ਰਾਤ 20.30 ਵਜੇ ਵਾਪਰੀ, ਅਤੇ ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਘਰਾਂ ਤੋਂ ਬਾਹਰ ਆ ਗਏ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।