ਚੰਡੀਗੜ੍ਹ: 16 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿੱਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਾਂ ਵਿੱਚ 1.4 ਐੱਮ. ਬਾਰਿਸ਼ ਦਰਜ ਕੀਤੀ ਗਈ। ਦਿਨ ਭਰ ਪਾਣੀ ਬੱਦਲ ਛਾਏ ਰਹਿਣ ਦੇ ਨਾਲ ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਦੀ ਡਿਗਰੀ ਗਿਰਾਵਟ ਦਰਜ ਕੀਤੀ ਗਈ ਹੈ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ 26.2 ਡਿਗਰੀ ਸੈਂਟੀਗਰੇਡ ਦਰਜ ਕੀਤਾ ਗਿਆ, ਜੋ ਅਬੋਹਰ ਵਿੱਚ ਰਿਹਾ। ਮੌਸਮ ਵਿਭਾਗ ਦੇ ਅਨੁਸਾਰ ਅੱਜ ਪੰਜਾਬ ਦੇ ਪਾਠਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਬਾਰਿਸ਼ ਲਈ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ। ਮੋਹਾਲੀ ‘ਚ ਬੱਦਲ ਛਾਏ ਰਹਿਣ ਦਾ ਅਨੁਮਾਨ ਹੈ ਅਤੇ ਹਲਕੀ- ਫੁਲਕੀ ਬਾਰਿਸ਼ ਵੀ ਹੋ ਸਕਦੀ ਹੈ।
