ਪੰਚ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਪੁਲਿਸ ਨਾਲ ਮੁਕਾਬਲੇ ‘ਚ ਜ਼ਖ਼ਮੀ

ਪੰਜਾਬ

ਮੋਗਾ, 17 ਮਾਰਚ, ਦੇਸ਼ ਕਲਿਕ ਬਿਊਰੋ :
ਮੋਗਾ ਦੇ ਰਾਮੂਵਾਲਾ ਨਵਾਂ ਰੋਡ ‘ਤੇ ਅੱਜ ਸੋਮਵਾਰ ਸਵੇਰੇ 7 ਵਜੇ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਮੁਲਜ਼ਮ ਅਮਨ ਨੇ 12 ਫਰਵਰੀ ਨੂੰ ਡਾਲਾ ਦੇ ਪੰਚਾਇਤ ਮੈਂਬਰ ਦੇ ਘਰ ਗੋਲੀ ਚਲਾ ਦਿੱਤੀ ਸੀ।ਅੱਜ ਸੋਮਵਾਰ ਸਵੇਰੇ ਥਾਣੇਦਾਰ ਗੁਰਵਿੰਦਰ ਸਿੰਘ ਭੁੱਲਰ ਰਾਮੂਵਾਲਾ ਨਵਾਂ ਰੋਡ ‘ਤੇ ਗਸ਼ਤ ਕਰ ਰਹੇ ਸਨ।
ਪੁਲਸ ਨੂੰ ਦੇਖ ਕੇ ਗੈਂਗਸਟਰ ਮੋਟਰ ‘ਤੇ ਖੇਤਾਂ ‘ਚ ਲੁਕ ਗਿਆ ਅਤੇ ਪੁਲਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਦੋਸ਼ੀ ਦੀ ਲੱਤ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਉਸ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।