ਬਜਟ ਸੈਸ਼ਨ ਦਾ ਅੱਜ ਚੌਥਾ ਦਿਨ, ਹੰਗਾਮਾ ਹੋਣ ਦੇ ਆਸਾਰ

ਰਾਸ਼ਟਰੀ


ਨਵੀਂ ਦਿੱਲੀ, 17 ਮਾਰਚ, ਦੇਸ਼ ਕਲਿਕ ਬਿਊਰੋ :
ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਸੈਸ਼ਨ ਦੇ ਪਿਛਲੇ ਤਿੰਨ ਦਿਨ ਹੰਗਾਮਾ ਭਰਪੂਰ ਰਹੇ। ਤਿੰਨੋਂ ਦਿਨ ਡੀਐਮਕੇ ਦੇ ਸੰਸਦ ਮੈਂਬਰਾਂ ਨੇ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) ਅਤੇ ਤਿੰਨ ਭਾਸ਼ਾਈ ਨੀਤੀ ਨੂੰ ਲੈ ਕੇ ਕਾਫੀ ਹੰਗਾਮਾ ਕੀਤਾ। ਅੱਜ ਵੀ ਇਸ ਨੂੰ ਲੈ ਕੇ ਹੰਗਾਮਾ ਹੋ ਸਕਦਾ ਹੈ।
ਬਜਟ ਸੈਸ਼ਨ ਦੇ ਤੀਜੇ ਦਿਨ ਕਾਂਗਰਸ ਨੇ ਗੁਜਰਾਤ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਅਡਾਨੀ ਗਰੁੱਪ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟ ਦੀ ਮਨਜ਼ੂਰੀ ‘ਤੇ ਸਵਾਲ ਉਠਾਏ ਸਨ। ਕਾਂਗਰਸ ਨੇ ਇਸ ਨੂੰ ਰਾਸ਼ਟਰੀ ਸੁਰੱਖਿਆ ਲਈ ਖਤਰਨਾਕ ਦੱਸਿਆ ਸੀ। ਇਸ ਮੁੱਦੇ ਨੂੰ ਲੈ ਕੇ ਅੱਜ ਸੰਸਦ ਵਿੱਚ ਹੰਗਾਮਾ ਹੋ ਸਕਦਾ ਹੈ।
ਇਸ ਤੋਂ ਇਲਾਵਾ ਅੱਜ ਲੋਕ ਸਭਾ ਵਿੱਚ ਵੱਖ-ਵੱਖ ਸਥਾਈ ਕਮੇਟੀਆਂ ਦੀਆਂ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਇਸ ਵਿੱਚ ਰੱਖਿਆ, ਵਿਦੇਸ਼ ਮਾਮਲਿਆਂ ਅਤੇ ਸਮਾਜਿਕ ਨਿਆਂ ਬਾਰੇ ਸਥਾਈ ਕਮੇਟੀਆਂ ਆਪਣੀਆਂ ਰਿਪੋਰਟਾਂ ਪੇਸ਼ ਕਰਨਗੀਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।