ਬਿਕਰਮ ਸਿੰਘ ਮਜੀਠੀਆ ਅੱਜ SIT ਅੱਗੇ ਹੋਣਗੇ ਪੇਸ਼

ਪੰਜਾਬ

ਪਟਿਆਲਾ, 17 ਮਾਰਚ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸੋਮਵਾਰ ਨੂੰ 2021 ਦੇ ਡਰੱਗਜ਼ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅੱਗੇ ਪੇਸ਼ ਹੋਣਗੇ।ਉਨ੍ਹਾਂ ਨੂੰ ਪਟਿਆਲਾ ਪੁਲਿਸ ਲਾਈਨਜ਼ ਵਿਖੇ ਬੁਲਾਇਆ ਗਿਆ ਹੈ। ਛੇ ਦਿਨ ਪਹਿਲਾਂ ਰੋਪੜ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਦੀ ਅਗਵਾਈ ਵਾਲੀ ਐਸਆਈਟੀ ਨੇ ਉਨ੍ਹਾਂ ਨੂੰ ਸੀਆਰਪੀਸੀ ਦੀ ਧਾਰਾ 160 ਤਹਿਤ ਸੰਮਨ ਜਾਰੀ ਕੀਤਾ ਸੀ।
4 ਮਾਰਚ 2025 ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਜਿਸ ਵਿੱਚ ਪੰਜਾਬ ਸਰਕਾਰ ਤੋਂ ਬਿਕਰਮ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ SIT ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਸਾਫ਼ ਕਿਹਾ ਸੀ ਕਿ ਬਿਕਰਮ ਮਜੀਠੀਆ ਨੂੰ 17 ਮਾਰਚ ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣਾ ਪਵੇਗਾ। ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ 18 ਮਾਰਚ ਨੂੰ ਵੀ ਪੇਸ਼ ਹੋਣਾ ਪਵੇਗਾ।09:15 AM

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।