ਮੋਹਾਲੀ, 18 ਮਾਰਚ, ਦੇਸ਼ ਕਲਿੱਕ ਬਿਓਰੋ :
ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਮੋਹਾਲੀ ਜ਼ਿਲ੍ਹੇ ਵਿੱਚ ਕਲਰਕਾਂ ਤੇ ਸਟੈਨੋਗ੍ਰਾਫਰ ਦੀਆਂ ਅਸਾਮੀਆਂ ਨਿਕਲੀਆਂ ਹਨ। ਐਸਏਐਸ ਨਗਰ ਜ਼ਿਲ੍ਹਾ ਅਦਾਲਤ ਵਿੱਚ ਕਲਰਕਾਂ ਤੇ ਸਟੈਨੋਗ੍ਰਾਫਰ ਦੀਆਂ ਅਸਾਮੀਆਂ ਨਿਕਲੀਆਂ ਹਨ। ਯੋਗ ਉਮੀਦਵਾਰ 20 ਮਾਰਚ 2025 ਤੱਕ ਇਨ੍ਹਾਂ ਅਸਾਮੀਆਂ ਲਈ ਫਾਰਮ ਭਰ ਸਕਦੇ ਹਨ।







