ਚੰਡੀਗੜ੍ਹ, 19 ਮਾਰਚ, ਦੇਸ਼ ਕਲਿਕ ਬਿਊਰੋ :
ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪਰਤ ਰਹੇ ਕਿਸਾਨ ਆਗੂਆਂ ਨੂੰ ਪੰਜਾਬ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਸੰਗਰੂਰ ‘ਚ 114 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਸ ਦੌਰਾਨ ਪੁਲੀਸ ਤੇ ਕਿਸਾਨਾਂ ਵਿਚਾਲੇ ਹੱਥੋਪਾਈ ਵੀ ਹੋਈ। ਜਦੋਂਕਿ ਸਰਵਨ ਪੰਧੇਰ ਨੂੰ ਮੁਹਾਲੀ ਦੇ ਏਅਰਪੋਰਟ ਰੋਡ ਤੋਂ ਹਿਰਾਸਤ ਵਿੱਚ ਲਿਆ ਗਿਆ।
