ਨਵੀਂ ਦਿੱਲੀ, 20 ਮਾਰਚ, ਦੇਸ਼ ਕਲਿਕ ਬਿਊਰੋ :
ਬਜਟ ਸੈਸ਼ਨ ਦੇ ਸੱਤਵੇਂ ਦਿਨ ਅੱਜ ਵੀਰਵਾਰ ਨੂੰ ਵਿਰੋਧੀ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ‘ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ-ਹਰਿਆਣਾ ਸਰਹੱਦ ’ਤੇ ਕਿਸਾਨਾਂ ਖ਼ਿਲਾਫ਼ ਕਾਰਵਾਈ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਫਿਲਹਾਲ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ ਕਿਉਂਕਿ ਵਿਰੋਧੀ ਧਿਰ ਦੇ ਕੁਝ ਸੰਸਦ ਮੈਂਬਰ ਨਾਅਰਿਆਂ ਲਿਖੀਆਂ ਟੀ-ਸ਼ਰਟਾਂ ਪਾ ਕੇ ਪਹੁੰਚੇ ਸਨ। ਸਪੀਕਰ ਓਮ ਬਿਰਲਾ ਨੇ ਇਸ ਨੂੰ ਸੰਸਦ ਦੇ ਨਿਯਮਾਂ ਅਤੇ ਮਰਿਆਦਾ ਦੇ ਖਿਲਾਫ ਦੱਸਿਆ।
