ਸ਼ੰਭੂ, 20 ਮਾਰਚ, ਦੇਸ਼ ਕਲਿਕ ਬਿਊਰੋ :
ਪੁਲਿਸ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਦੇ ਅੰਦੋਲਨ ਨੂੰ ਹਟਾਏ ਜਾਣ ਤੋਂ ਬਾਅਦ ਕਿਸਾਨ ਸੜਕਾਂ ‘ਤੇ ਉਤਰ ਆਏ ਹਨ। ਹੁਣ ਤੱਕ ਕਈ ਥਾਵਾਂ ‘ਤੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪਾਂ ਹੋ ਚੁੱਕੀਆਂ ਹਨ।
ਇਸ ਦੇ ਨਾਲ ਹੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 13 ਮਹੀਨਿਆਂ ਤੋਂ ਕੀਤੀ ਗਈ ਬੈਰੀਕੇਡਿੰਗ ਨੂੰ ਹਟਾਇਆ ਜਾ ਰਿਹਾ ਹੈ। ਪੰਜਾਬ ਤੋਂ ਹਰਿਆਣਾ ਨੂੰ ਜਾਣ ਵਾਲੀ ਸ਼ੰਭੂ ਸਰਹੱਦ ਦਾ ਇੱਕ ਹਿੱਸਾ ਖੋਲ੍ਹ ਦਿੱਤਾ ਗਿਆ ਹੈ। ਡੀਆਈਜੀ ਹਰਮਨਬੀਰ ਗਿੱਲ ਨੇ ਕਿਹਾ ਕਿ ਲੋਕ ਇੱਥੋਂ ਜਾ ਸਕਦੇ ਹਨ। ਹੁਣ ਅੰਬਾਲਾ ਤੋਂ ਰਾਜਪੁਰਾ ਆਉਣ ਵਾਲੀ ਸਾਈਡ ਨੂੰ ਖੋਲ੍ਹਿਆ ਜਾ ਰਿਹਾ ਹੈ।
