ਲੁਧਿਆਣਾ, 20 ਮਾਰਚ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਅੱਜ ਵੀਰਵਾਰ ਦੁਪਹਿਰ ਨੂੰ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ।ਇੱਕ ਅਣਪਛਾਤੀ ਲੜਕੀ ਨੇ 8ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਤੋਂ ਪਹਿਲਾਂ ਲੜਕੀ ਨੂੰ ਅਦਾਲਤ ਦੇ ਅਹਾਤੇ ‘ਚ ਆਪਣੇ ਮੋਬਾਈਲ ‘ਤੇ ਉੱਚੀ ਆਵਾਜ਼ ‘ਚ ਕਿਸੇ ਨਾਲ ਝਗੜਾ ਕਰਦੇ ਦੇਖਿਆ ਗਿਆ। ਕੁਝ ਸਮੇਂ ਬਾਅਦ ਉਸ ਨੇ ਅਚਾਨਕ ਛਾਲ ਮਾਰ ਦਿੱਤੀ। ਹੇਠਾਂ ਖੜ੍ਹੇ ਲੋਕਾਂ ਵਿਚ ਦਹਿਸ਼ਤ ਫੈਲ ਗਈ।
ਮੌਕੇ ‘ਤੇ ਮੌਜੂਦ ਲੋਕਾਂ ਨੇ ਖੂਨ ਨਾਲ ਲੱਥਪੱਥ ਬੱਚੀ ਨੂੰ ਤੁਰੰਤ ਕਾਰ ਰਾਹੀਂ ਹਸਪਤਾਲ ਪਹੁੰਚਾਇਆ। ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਅਜੇ ਤੱਕ ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ। ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿਸ ਕੇਸ ਵਿੱਚ ਅਦਾਲਤ ਵਿੱਚ ਆਈ ਸੀ।
