ਜੇਲ੍ਹ ‘ਚ ਬੰਦ ਕਿਸਾਨ ਔਰਤਾਂ ਵੱਲੋਂ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਸਰਕਾਰੀ ਜਬਰ ਦੀ ਸਖਤ ਨਿਖੇਧੀ

Punjab

ਪਟਿਆਲਾ: 21 ਮਾਰਚ, ਦੇਸ਼ ਕਲਿੱਕ ਬਿਓਰੋ

ਕੇਂਦਰੀ ਜੇਲ ਪਟਿਆਲਾ ਵਿੱਚ ਬੰਦ ਕਿਸਾਨ ਔਰਤਾਂ ਵੱਲੋਂ ਪ੍ਰੈਸ ਦੇ ਨਾਂ ਬਿਆਨ ਜਾਰੀ-ਸਰਕਾਰੀ ਜਬਰ ਦੀ ਸਖਤ ਸ਼ਬਦਾਂ ਚ ਨਿਖੇਧੀ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ 13 ਕਿਸਾਨ ਔਰਤਾਂ ਜਿਨਾਂ ਵਿੱਚ ਬੀਕੇਯੂ ਕ੍ਰਾਂਤੀਕਾਰੀ ਦੀ ਸੂਬਾਈ ਜਨਰਲ ਸਕੱਤਰ ਸੁਖਵਿੰਦਰ ਕੌਰ ਵੀ ਸ਼ਾਮਿਲ ਹੈ ਨੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਬੀਕੇਯੂ ਕ੍ਰਾਂਤੀਕਾਰੀ ਦੇ ਸੂਬਾ ਪ੍ਰੈੱਸ ਸਕੱਤਰ ਜਰਨੈਲ ਸਿੰਘ ਕਾਲੇਕੇ ਨਾਲ ਮੁਲਾਕਾਤ ਕਰਕੇ ਪ੍ਰੈਸ ਦੇ ਨਾਂ ਬਿਆਨ ਜਾਰੀ ਕੀਤਾ ਹੈ ਬਿਆਨ ਵਿੱਚ ਉਹਨਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੰਭੂ ਅਤੇ ਖਨੋਰੀ ਬਾਰਡਰਾਂ ਦੇ ਉੱਤੇ ਕੀਤੇ ਗਏ ਤਸ਼ੱਦਦ ਦੀ ਅਤੇ ਕੇਂਦਰੀ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਦੀ ਸਖਤ ਸ਼ਬਦਾਂ ਚ ਨਿਖੇਧੀ ਕੀਤੀ ਹੈ ਉਹਨਾਂ ਮੰਗ ਕੀਤੀ ਹੈ ਕਿ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਕਿਸਾਨਾਂ ਦੇ ਕੀਮਤੀ ਸਮਾਨ ਨੂੰ ਕਿਸਾਨਾਂ ਨੂੰ ਵਾਪਸ ਕੀਤਾ ਜਾਵੇ ਅਤੇ ਖੁਰਦ ਬੁਰਦ ਕੀਤੇ ਗਏ ਸਮਾਨ ਦੀ ਖੁਦ ਸਰਕਾਰ ਭਰ ਪਾਈ ਕਰੇ ਅਤੇ ਜੇਲਾਂ ਚ ਬੰਦ ਕੀਤੇ ਕਿਸਾਨ ਆਗੂਆਂ ਤੇ ਕਾਰਕੁਨਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾ ਕਰੇ ਅੰਤ ਚ ਉਹਨਾਂ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਅਤੇ ਪੰਜਾਬ ਦੇ ਕਿਸਾਨਾਂ ਤੇ ਇਨਸਾਫ ਪਸੰਦ ਸ਼ਹਿਰੀਆਂ ਨੂੰ ਇਹ ਸੱਦਾ ਦਿੱਤਾ ਹੈ ਕਿ ਉਹ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਨਿਤਰਨ। ਉਹ ਚੜ੍ਹਦੀ ਕਲਾ ਚ ਹਨ ਉਹਨਾਂ ਨੂੰ ਕੋਈ ਵੀ ਸਰਕਾਰੀ ਜਬਰ ਦਬਾ ਨਹੀਂ ਸਕੇਗਾ ਉਨਾਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਆਪਣੀਆਂ ਹੱਕੀ ਮੰਗਾਂ ਲਈ ਆਪਣੀ ਜੱਦੋ ਜਹਿਦ ਜਾਰੀ ਰੱਖਣਗੀਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।