ਕੁਰੂਕਸ਼ੇਤਰ: 22 ਮਾਰਚ, ਦੇਸ਼ ਕਲਿੱਕ ਬਿਓਰੋ
ਕੁਰੂਕਸ਼ੇਤਰ ਦੇ ਕੇਸ਼ਵ ਪਾਰਕ ਵਿਖੇ ਮਹਾਯੱਗ ਵਿੱਚ ਭੋਜਨ ਨੂੰ ਲੈ ਕੇ ਵਿਵਾਦ ਇੰਨਾ ਵਧ ਗਿਆ ਕਿ ਮਾਹੌਲ ਤਣਾਅਪੂਰਨ ਹੋ ਗਿਆ। ਕਿਹਾ ਜਾ ਰਿਹਾ ਹੈ ਕਿ ਮਹਾਯੱਗ ਵਿੱਚ ਬ੍ਰਾਹਮਣਾਂ ਨੂੰ ਬਾਸੀ ਭੋਜਨ ਪਰੋਸਣ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਸਥਿਤੀ ਤਨਾਅਪੂਰਨ ਹੋ ਗਈ। ਝਗੜੇ ਦੌਰਾਨ ਇੱਕ ਸੁਰੱਖਿਆ ਕਰਮਚਾਰੀ ਨੇ ਗੋਲੀ ਚਲਾਈ, ਜੋ ਇੱਕ ਬ੍ਰਾਹਮਣ ਅਸ਼ੀਸ ਤਲਵਾੜ ਨੂੰ ਲੱਗੀ। ਉਸਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਇਸ ਘਟਨਾ ਤੋਂ ਬਾਅਦ ਬ੍ਰਾਹਮਣਾਂ ਨੇ ਕੁਰੂਕਸ਼ੇਤਰ-ਕੈਥਲ ਸੜਕ ‘ਤੇ ਧਰਨਾ ਦੇ ਦਿੱਤਾ ਅਤੇ ਸੜਕ ਜਾਮ ਕਰ ਦਿੱਤੀ। ਫਿਲਹਾਲ ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ । ਮਾਹੌਲ ਅਜੇ ਵੀ ਤਣਾਅਪੂਰਨ ਹੈ। ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ।
