ਮੋਹਾਲੀ ਜ਼ਿਲ੍ਹੇ ‘ਚ ਵਾਰਦਾਤ ਨੂੰ ਅੰਜਾਮ ਦੇਣ ਆਏ ਏ-ਕੈਟਾਗਰੀ ਗੈਂਗਸਟਰ ਦਾ ਪੁਲਿਸ ਨੇ ਕੀਤਾ ਐਨਕਾਊਂਟਰ

Published on: March 22, 2025 7:36 am

ਟ੍ਰਾਈਸਿਟੀ ਪੰਜਾਬ


ਮੋਹਾਲੀ, 22 ਮਾਰਚ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੇ ਏ-ਕੈਟਾਗਰੀ ਦੇ ਗੈਂਗਸਟਰ ਲਵੀਸ਼ ਗਰੋਵਰ ਦਾ ਪੁਲਿਸ ਨੇ ਜ਼ੀਰਕਪੁਰ ਦੇ ਸ਼ਿਵਾ ਇਨਕਲੇਵ ਵਿੱਚ ਐਨਕਾਊਂਟਰ ਕੀਤਾ ਹੈ। ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਐਸਪੀ ਦਿਹਾਤੀ ਮਨਪ੍ਰੀਤ ਸਿੰਘ ਅਨੁਸਾਰ ਲਵੀਸ਼ ਲੁਧਿਆਣਾ ਦਾ ਵਸਨੀਕ ਹੈ ਅਤੇ ਜ਼ੀਰਕਪੁਰ ਵਿੱਚ ਇੱਕ ਫਲੈਟ ਵਿੱਚ ਕਿਰਾਏ ’ਤੇ ਰਹਿ ਰਿਹਾ ਸੀ। ਮੁਲਜ਼ਮ ਖ਼ਿਲਾਫ਼ ਕਤਲ, ਡਕੈਤੀ, ਅਸਲਾ ਐਕਟ ਸਮੇਤ 10 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।
ਐਸਪੀ ਮਨਪ੍ਰੀਤ ਸਿੰਘ ਅਨੁਸਾਰ ਪੁਲਿਸ ਨੂੰ ਸ਼ਿਵਾ ਇਨਕਲੇਵ ਵਿੱਚ ਲਵੀਸ਼ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਵਿਸ਼ੇਸ਼ ਟੀਮ ਨੇ ਇਲਾਕੇ ਨੂੰ ਘੇਰ ਲਿਆ। ਜਦੋਂ ਪੁਲਿਸ ਨੇ ਫਲੈਟ ਦਾ ਦਰਵਾਜ਼ਾ ਖੜਕਾਇਆ ਤਾਂ ਪੁਲਸ ਨੂੰ ਦੇਖ ਕੇ ਉਹ ਹੈਰਾਨ ਰਹਿ ਗਿਆ। ਉਸ ਨੇ ਪਿਸਤੌਲ ਕੱਢ ਕੇ ਪੁਲਿਸ ‘ਤੇ ਤਿੰਨ ਗੋਲੀਆਂ ਚਲਾਈਆਂ।
ਜਵਾਬ ‘ਚ ਪੁਲਸ ਨੇ ਵੀ ਸਾਵਧਾਨੀ ਨਾਲ ਗੋਲੀ ਚਲਾਈ, ਜੋ ਲਵਿਸ਼ ਦੀ ਲੱਤ ‘ਚ ਲੱਗੀ। ਜਿਸ ਕਾਰਨ ਲਵਿਸ਼ ਗਰੋਵਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।
ਪੁਲੀਸ ਨੇ ਉਸ ਦੀ ਤਲਾਸ਼ੀ ਲਈ, ਜਿਸ ਦੌਰਾਨ ਤਿੰਨ ਨਾਜਾਇਜ਼ ਹਥਿਆਰ ਅਤੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਹੋਏ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਰੋਵਰ ਕਤਲ, ਡਕੈਤੀ, ਫਿਰੌਤੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਉਹ ਵਾਰਦਾਤ ਕਰਨ ਲਈ ਜ਼ੀਰਕਪੁਰ ਪਹੁੰਚਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।