ਕਿਸਾਨ ਆਗੂ ਡੱਲੇਵਾਲ ਨੂੰ ਰਜਿੰਦਰਾ ਹਸਪਤਾਲ ਪਟਿਆਲਾ ‘ਚ ਕੀਤਾ ਸਿਫਟ

ਪੰਜਾਬ


ਚੰਡੀਗੜ੍ਹ: 23 ਮਾਰਚ, ਦੇਸ਼ ਕਲਿੱਕ ਬਿਓਰੋ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਐਤਵਾਰ ਸਵੇਰੇ ਜਲੰਧਰ ਦੇ PWD ਰੈਸਟ ਹਾਊਸ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਹਿਰਾਸਤ ਵਿੱਚ ਲੈਣ ਤੋਂ ਬਾਅਦ ਪੁਲਸ ਪਹਿਲਾਂ ਉਸ ਨੂੰ ਜਲੰਧਰ ਦੇ ਇੱਕ ਹਸਪਤਾਲ ਲੈ ਗਈ ਅਤੇ ਫਿਰ ਪੀਡਬਲਯੂਡੀ ਰੈਸਟ ਹਾਊਸ ‘ਚ ਭੇਜ ਦਿੱਤਾ ਗਿਆ। ਅੱਜ ਸਵੇਰੇ ਡੱਲੇਵਾਲ ਨੂੰ ਬਿਨਾਂ ਕਿਸੇ ਦੀ ਜਾਣਕਾਰੀ ਦੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਭੇਜ ਦਿੱਤਾ ਗਿਆ | ਹਾਲਾਂਕਿ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।