ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੇ ਮਾਮਲੇ ਵਿੱਚ ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਡੀਜੀਪੀ ਸਟੇਟਸ ਰਿਪੋਰਟ ਦਾਇਰ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਗੁਰਮੁੱਖ ਸਿੰਘ ਨੇ 21 ਮਾਰਚ ਨੂੰ ਪਟੀਸ਼ਨ ਦਾਇਰ ਕਰਕੇ ਕਿਸਾਨਾਂ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਦੱਸਿਆ ਸੀ।
ਗੁਰਮੁਖ ਸਿੰਘ ਨੇ ਕਿਹਾ ਸੀ ਕਿ ਡੱਲੇਵਾਲ 117 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਉਨ੍ਹਾਂ ਨੂੰ ਕੈਂਸਰ ਵੀ ਹੈ। 19 ਮਾਰਚ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। 400 ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ 50 ਕਿਸਾਨਾਂ ਦੇ ਨਾਵਾਂ ਦੀ ਸੂਚੀ ਵੀ ਅਦਾਲਤ ਨੂੰ ਸੌਂਪੀ ਸੀ।
ਪੰਜਾਬ ਪੁਲਿਸ ਨੇ ਡੱਲੇਵਾਲ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਸਰਵਣ ਸਿੰਘ ਪੰਧੇਰ ਸਮੇਤ ਨਜ਼ਰਬੰਦ ਕਿਸਾਨਾਂ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਰੱਖਿਆ ਗਿਆ ਹੈ।

ਡੱਲੇਵਾਲ ਸਮੇਤ ਕਿਸਾਨਾਂ ਨੂੰ ਹਿਰਾਸਤ ‘ਚ ਲੈਣ ਦਾ ਮਾਮਲਾ, High Court ’ਚ ਸੁਣਵਾਈ ਅੱਜ
Published on: March 24, 2025 7:53 am