Bank strike: ਬੈਂਕ ਯੂਨੀਅਨਾਂ ਵੱਲੋਂ 24ਅਤੇ 25 ਮਾਰਚ ਦੀ ਹੜਤਾਲ ਮੁਲਤਵੀ

Punjab

ਨਵੀਂ ਦਿੱਲੀ: 24 ਮਾਰਚ, ਦੇਸ਼ ਕਲਿੱਕ ਬਿਓਰੋ
Bank holiday: ਬੈਂਕ ਯੂਨੀਅਨਾਂ ਨੇ 24 ਅਤੇ 25 ਮਾਰਚ ਨੂੰ ਹੋਣ ਵਾਲੀ ਦੋ ਦਿਨਾਂ ਦੇਸ਼ ਵਿਆਪੀ ਬੈਂਕ ਹੜਤਾਲ (Bank strike) ਨੂੰ ਮੁਲਤਵੀ ਕਰ ਦਿੱਤਾ ਹੈ। ਭਾਰਤੀ ਬੈਂਕ ਐਸੋਸੀਏਸ਼ਨ (IBA) ਅਤੇ ਵਿੱਤ ਮੰਤਰਾਲੇ ਵੱਲੋਂ ਪੰਜ ਦਿਨਾਂ ਦੇ ਕੰਮਕਾਜੀ ਹਫ਼ਤੇ ਸਮੇਤ ਆਪਣੀਆਂ ਮੰਗਾਂ ਬਾਰੇ ਭਰੋਸਾ ਮਿਲਣ ਤੋਂ ਬਾਅਦ ਬੈਂਕ ਯੂਨੀਅਨਾਂ ਨੇ ਹੜਤਾਲ ਦਾ ਫੈਸਲਾ ਵਾਪਿਸ ਲੈ ਲਿਆ ਹੈ।
ਇਹ ਹੜਤਾਲ ਨੌਂ ਬੈਂਕ ਕਰਮਚਾਰੀਆਂ ਦੀਆਂ ਐਸੋਸੀਏਸ਼ਨਾਂ ਦੀ ਨੁਮਾਇੰਦਗੀ ਕਰਨ ਵਾਲੀ ਸੰਸਥਾ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (UFBU) ਵੱਲੋਂ ਕਾਲ ਕੀਤੀ ਗਈ ਸੀ। ਹੜਤਾਲ ਨੂੰ ਮੁਲਤਵੀ ਕਰਨ ਦਾ ਫੈਸਲਾ ਮੁੱਖ ਕਿਰਤ ਕਮਿਸ਼ਨਰ ਦੁਆਰਾ ਬੁਲਾਈ ਗਈ ਮੀਟਿੰਗ ਦੌਰਾਨ ਲਿਆ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।