ਚੰਡੀਗੜ੍ਹ: 24 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 24 ਮਾਰਚ ਨੂੰ ਬਾਅਦ ਦੁਪਹਿਰ 4 ਵਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਵਿੱਚ ਬਜਟ 2024-25 ਸੈਸ਼ਨ ਦਾ ਦੂਜਾ ਦਿਨ ਸਿਫ਼ਰ ਕਾਲ ਨਾਲ ਸ਼ੁਰੂ ਹੋਇਆ। ਜਿਸ ਵਿੱਚ ਪੰਜਾਬ ਦੇ ਵਿਧਾਇਕ ਆਪੋ-ਆਪਣੇ ਹਲਕਿਆਂ ਦੀਆਂ ਸਮੱਸਿਆਵਾਂ ਵਿਧਾਨ ਸਭਾ ਵਿੱਚ ਪੇਸ਼ ਕਰ ਰਹੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣਗੇ। ਇਹ ਮੀਟਿੰਗ ਸ਼ਾਮ 4 ਵਜੇ ਹੋਵੇਗੀ। ਇਹ ਮੀਟਿੰਗ ਬਜਟ ਸੈਸ਼ਨ ਦੇ ਵਿਚਕਾਰ ਹੋਣ ਜਾ ਰਹੀ ਹੈ। ਰਾਜਪਾਲ ਨੇ ਖੁਦ ਮੁੱਖ ਮੰਤਰੀ ਨੂੰ ਚਾਹ ਲਈ ਸੱਦਾ ਦਿੱਤਾ ਹੈ। ਇਸ ਦੌਰਾਨ ਸੂਬੇ ਦੇ ਮੁੱਖ ਮੁੱਦਿਆਂ ਅਤੇ ਵਿਧਾਨ ਸਭਾ ‘ਚ ਪਾਸ ਕੀਤੇ ਗਏ ਸਾਰੇ ਬਿੱਲਾਂ ‘ਤੇ ਚਰਚਾ ਕੀਤੀ ਜਾਵੇਗੀ।
ਦਰਅਸਲ ਸ਼ੁੱਕਰਵਾਰ ਨੂੰ ਹੀ ਵਿਧਾਨ ਸਭਾ ਸੈਸ਼ਨ ਸ਼ੁਰੂ ਹੋ ਗਿਆ ਸੀ। ਉਸੇ ਦਿਨ ਮੁੱਖ ਮੰਤਰੀ ਨੂੰ ਰਾਜਪਾਲ ਵੱਲੋਂ ਸੱਦਾ ਦਿੱਤਾ ਗਿਆ ਸੀ। ਹਾਲਾਂਕਿ ਸੋਸ਼ਲ ਮੀਡੀਆ ‘ਤੇ ਚਰਚਾ ਸੀ ਕਿ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਹੋ ਸਕਦਾ ਹੈ ਪਰ ਮੁੱਖ ਮੰਤਰੀ ਦਫਤਰ (ਸੀ.ਐੱਮ.ਓ.) ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀ ਕੋਈ ਯੋਜਨਾ ਨਹੀਂ ਹੈ।11:33 AM

CM ਭਗਵੰਤ ਮਾਨ ਦੀ ਰਾਜਪਾਲ ਨਾਲ ਮੀਟਿੰਗ ਅੱਜ
Published on: March 24, 2025 10:46 am