ਪਟਿਆਲਾ: 25 ਮਾਰਚ, ਦੇਸ਼ ਕਲਿੱਕ ਬਿਓਰੋ
ਪਟਿਆਲਾ ਕੋਰਟ ਨੇ ਜਗਤਾਰ ਸਿੰਘ ਤਾਰਾ ਨੂੰ RSS ਆਗੂ ਰੁਲਦਾ ਸਿੰਘ ਕਤਲ ਮਾਮਲੇ ‘ਚ ਬਰੀ ਕਰ ਦਿੱਤਾ ਹੈ। RSS ਆਗੂ ਰੁਲਦਾ ਸਿੰਘ ਦੀ ਸਾਲ 2009 ਹੱਤਿਆ ਕਰ ਦਿੱਤੀ ਗਈ ਸੀ। ਪਟਿਆਲਾ ‘ਚ ਉਨ੍ਹਾਂ ਉੱਪਰ ਗੋਲ਼ੀਆਂ ਚਲਾਈਆਂ ਗਈਆਂ ਸਨ ਜਿਸ ਕਾਰਨ ਰੁਲਦਾ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ ਅਤੇ ਦੋ ਹਫ਼ਤਿਆਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ। 28 ਜੁਲਾਈ 2009 ਨੂੰ ਰੁਲਦਾ ਸਿੰਘ ਆਪਣੀ ਕਾਰ ਰਾਹੀਂ ਸਰਹਿੰਦ ਰੋਡ ਸਥਿਤ ਆਪਣੇ ਘਰ ਪਹੁੰਚੇ, ਤਾਂ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਦੇ ਸਾਹਮਣੇ ਹੀ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਲਗਭਗ 2 ਹਫ਼ਤਿਆਂ ਬਾਅਦ ਰੁਲਦਾ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਉਸ ਸਮੇਂ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੂੰ ਸਬੂਤਾਂ ਦੀ ਘਾਟ ਕਾਰਨ 2015 ‘ਚ ਬਰੀ ਕਰ ਦਿੱਤਾ ਗਿਆ ਸੀ।
